Thursday, April 16, 2026

ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ ’ਤੇ ਖਰਚੇਗੀ 6.81 ਕਰੋੜ – ਡਾ. ਨਿੱਜ਼ਰ

ਵਾਰਡ ਨੰ: 38 ‘ਚ 40 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ ’ਤੇ 6.81 ਕਰੋੜ ਰੁਪਏ ਦਾ ਖਰਚ ਕਰਨ ਦਾ ਫੈਸਲਾ ਕੀਤਾ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਨਿੱਜ਼ਰ ਨੇ ਅੱਜ ਵਾਰਡ ਨੰ: 38 ਅਧੀਨ ਪੈਂਦੇ ਇਲਾਕੇ ਪੋਠੋਹਾਰ ਬਜ਼ਾਰ, ਕੋਟ ਮਿਤ ਸਿੰਘ ਅਤੇ ਖਾਲਸਾ ਨਗਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਕਰਨ ਦਾ ਟੱਕ ਲਗਾ ਕੇ ਉਦਘਾਟਨ ਕਰਨ ਉਪਰੰਤ ਕੀਤਾ।ਉਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੇ 35 ਸਾਲਾਂ ਤੋਂ ਇਸ ਇਲਾਕੇ ਦੀ ਕਿਸੇ ਨੇ ਵੀ ਸਾਰ ਨਹੀਂ ਲਈ ਅਤੇ ਇਹ ਇਲਾਕਾ ਪੂਰੀ ਤਰ੍ਹਾਂ ਪਛੜਿਆ ਹੋਇਆ ਹੈ। ਡਾ. ਨਿੱਜ਼ਰ ਨੇ ਕਿਹਾ ਕਿ ਹੁਣ ਇਸ ਇਲਾਕੇ ਵਿੱਚ ਸਾਰੀਆਂ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸਭ ਤੋਂ ਪਹਿਲਾਂ ਗਲੀਆਂ ਨਾਲੀਆਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਡਾ. ਨਿੱਜ਼ਰ ਨੇ ਕਿਹਾ ਕਿ ਸਾਡਾ ਸੁਪਨਾ ਸੂਬੇ ਦੇ ਲੋਕਾਂ ਦਾ ਜੀਵਨ ਸੁਖਾਲਾ ਬਣਾਉਣਾ ਅਤੇ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਹੈ।ਵਿਕਾਸ ਦੇ ਕਾਰਜ਼ਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।ਇਲਾਕੇ ਦੇ ਲੋਕਾਂ ਨੇ ਡਾ. ਨਿੱਜਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਸਾਡੇ ਇਲਾਕੇ ਦੀ ਵੀ ਸੁਣੀ ਗਈ ਹੈ।
ਇਸ ਮੌਕੇ ਵਿਧਾਇਕ ਹਲਕਾ ਅਟਾਰੀ ਜਸਵਿੰਦਰ ਸਿੰਘ ਰਮਦਾਸ, ਬਲਜੀਤ ਸਿੰਘ ਸਰਪੰਚ, ਗਗਨਦੀਪ ਸਿੰਘ, ਲੱਕੀ, ਰਵੀ ਸ਼ੇਰ, ਕੰਵਲ ਬੁੱਗਾ ਟੇਲਰ, ਨਵਨੀਤ ਸ਼ਰਮਾ, ਸੁੱਖਾ ਸਿੰਘ ਵਲਟੋਹਾ ਤੇ ਬਲਦੇਵ ਸਿੰਘ ਅਟਾਰੀਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …