Wednesday, January 15, 2025

ਰਵਿੰਦਰਪਾਲ ਸੰਧੂ ਨੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਤਰਨਤਾਰਨ ਜਿਲੇ੍ਹ ਤੋਂ ਬਦਲ ਕੇ ਅੰਮ੍ਰਿਤਸਰ ਆਏ ਰਵਿੰਦਰਪਾਲ ਸਿੰਘ ਸੰਧੂ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦਾ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਜੋਂ ਕੰਮ ਕਰਦੇ ਰਣਬੀਰ ਸਿੰਘ ਮੁੱਧਲ ਦੀ ਬਦਲੀ ਤਰਨਤਾਰਨ ਵਿਖੇ ਹੋ ਗਈ ਹੈ।
ਅਹੁੱਦਾ ਸੰਭਾਲਣ ਉਪਰੰਤ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਲੋਕਾਂ ਲਈ ਵਿਕਾਸ ਦੀਆਂ ਜੋ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਉਹਨਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਜੇਕਰ ਕੋਈ ਮੁਕਸ਼ਲ ਪੇਸ਼ ਆਉਂਦੀ ਹੈ ਤਾਂ ਉਹ ਸਿੱਧਾ ਰਾਬਤਾ ਕਾਇਮ ਕਰ ਸਕਦੇ ਹਨ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …