ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਬੁੱਢਾ ਦਲ ਅਮਰੀਕਾ ਇਕਾਈ ਦੇ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਦੀ ਦਾਦੀ ਸੱਸ ਬੀਬੀ ਪ੍ਰਕਾਸ਼ ਕੌਰ ਜੋਸ਼ਨ ਧਾਰੜ ਦੀ ਅੰਤਿਮ ਅਰਦਾਸ ਸਮਾਗਮ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਵਾਂ ਰੱਬ ਦਾ ਸਕਾਰ ਰੂਪ ਹੁੰਦੀਆਂ ਹਨ।ਬੀਬੀ ਪ੍ਰਕਾਸ਼ ਕੌਰ ਧਾਰੜ ਦੇ ਅਮਰੀਕਾ ਵਿੱਚ ਵਸਦੇ ਬੱਚੇ ਬਾਬਾ ਜਸਵਿੰਦਰ ਸਿੰਘ ਜੱਸੀ ਅਤੇ ਹਰਭਜਨ ਸਿੰਘ ਜੋਸ਼ਨ ਨਾਲ ਬਾਬਾ ਬਲਬੀਰ ਸਿੰਘ ਨੇ ਡੂੰਘੀ ਹਮਦਰਦੀ ਪ੍ਰਗਟਾਈ ਹੈ।
ਉਨ੍ਹਾਂ ਕਿਹਾ ਕਿ ਬੀਬੀ ਪ੍ਰਕਾਸ਼ ਕੌਰ ਪੰਜ਼ ਧੀਆਂ ਤੇ ਇੱਕ ਪੁੱਤਰ ਹਰਭਜਨ ਸਿੰਘ ਪਿਛੇ ਛੱਡ ਗਏ ਹਨ।ਅੰਤਿਮ ਅਰਦਾਸ ਸਮਾਗਮ ਪਿੰਡ ਧਾਰੜ ਦੇ ਗੁਰਦੁਆਰਾ ਸਾਹਿਬ ਵਿਖੇ ਕੀਤਾ ਗਿਆ ਉਨ੍ਹਾਂ ਦੇ ਇਕਲੋਤੇ ਪੁੱਤਰ ਹਰਭਜਨ ਸਿੰਘ ਤੇ ਧੀਆਂ ਨੂੰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਿਰਪਾਓ ਬਖਸ਼ਿਸ਼ ਕੀਤੇ।ਇਸ ਮੌਕੇ ਦਿਲਜੀਤ ਸਿੰਘ ਬੇਦੀ, ਬਾਬਾ ਜੱਸਾ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਲੱਛਮਣ ਸਿੰਘ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਗੁਰਮੁੱਖ ਸਿੰਘ ਬਾਰਨਵਾਲੇ, ਬਾਬਾ ਸ਼ੇਰ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਜਸਬੀਰ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਕੁਲਦੀਪ ਸਿੰਘ, ਇੰਦਰਪਾਲ ਸਿੰਘ ਫੌਜੀ, ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …