Sunday, December 22, 2024

ਅਕਾਲੀ ਬਾਬਾ ਫੂੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਸਮੂਹ ਨਿਹੰਗ ਸਿੰਘ ਦਲ ਕਰਨਗੇ ਸ਼ਮੂਲੀਅਤ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚੱਲਦਾ ਵਹੀਰ ਨਿਹੰਗ ਸਿੰਘਾਂ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲ ਪੰਥ ਮੁਖੀਆਂ ਨੇ ਕੌਮ ਦੇ ਮਹਾਨ ਜਰਨੈਲ, ਸੂਰਬੀਰ ਅਣਖੀਲੇ ਯੋਧੇ ਬੁੱਢਾ ਦਲ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁ:ਪ੍ਰ:ਕਮੇਟੀ ਦੇ ਸਹਿਯੋਗ ਨਾਲ ਮਨਾਉਣ ਲਈ ਸਰਬਸੰਮਤੀ ਨਾਲ ਗੁਰਮਤਾ ਕੀਤਾ ਹੈ।
ਅੱਜ ਛਾਉਣੀ ਤਰਨਾ ਦਲ ਸ਼ਹੀਦ ਬਾਬਾ ਨੋਧ ਸਿੰਘ ਵਿਖੇ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਜਥੇਦਾਰ ਬਾਬਾ ਗੱਜਣ ਸਿੰਘ ਮੁੱਖੀ ਤਰਨਾਦਲ ਬਾਬਾ ਬਕਾਲਾ ਅਤੇ ਜਥੇਦਾਰ ਬਾਬਾ ਅਵਤਾਰ ਸਿੰਘ ਮੁੱਖੀ ਬਾਬਾ ਬਿਧੀਚੰਦ ਸਾਹਿਬ ਤਰਨਾਦਲ ਸੁਰ ਸਿੰਘ ਦੀ ਇਕੱਤਰਤਾ ਹੋਈ।ਜਿਸ ਵਿੱਚ ਸਰਬਸੰਮਤੀ ਨਾਲ ਗੁਰਮਤਾ ਕੀਤਾ ਗਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਜੋ ਸ਼ਤਾਬਦੀ ਸਬੰਧੀ ਪ੍ਰੋਗਰਾਮ ਉਲੀਕੇ ਗਏ ਹਨ ਉਨ੍ਹਾਂ ਨੂੰ ਪੂਰਨ ਤੌਰ ‘ਤੇ ਸਫਲ ਬਣਾਉਣ ਅਤੇ ਚੜ੍ਹਦੀਕਲਾ ‘ਚ ਸਹਿਯੋਗ ਦੇ ਕੇ ਖਾਲਸਾਈ ਜਾਹੋਜਲਾਲ ਮਨਾਇਆ ਜਾਵੇਗਾ।
ਇਕੱਤਰਤਾ ਉਪਰੰਤ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਸ਼ਤਾਬਦੀ ਸਮਾਗਮਾਂ ਵਿੱਚ ਭਾਗ ਲੈਣਗੀਆਂ।10 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 12 ਮਾਰਚ ਨੂੰ ਪੈਣਗੇ।ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦੀ ਫਤਹਿ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰੰਭ ਹੋ ਕੇ ਪੁਰਾਤਨ ਅੰਮ੍ਰਿਤਸਰ ਸ਼ਹਿਰ ਦੀ ਪ੍ਰਕਰਮਾ ਕਰਦਾ ਹੋਇਆ ਮੁੜ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੰਪਨ ਹੋਵੇਗਾ ਅਤੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਹੋਣਗੇ।ਉਨ੍ਹਾਂ ਕਿਹਾ ਕਿ 12 ਤੋਂ 14 ਤੀਕ ਹੋਣ ਵਾਲੇ ਸਾਰੇ ਸਮਾਗਮ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸਹਿਯੋਗ ਨਾਲ ਕੀਤੇ ਜਾਣਗੇ।ਗੁਰਦੁਆਰਾ ਨਿਹੰਗ ਬਾਬਾ ਗੁਰਬਖਸ਼ ਸਿੰਘ ਸ਼ਹੀਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ 12 ਮਾਰਚ ਨੂੰ ਅਰੰਭ ਹੋ ਕੇ 14 ਮਾਰਚ ਨੂੰ ਭੋਗ ਪੈਣਗੇ।ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਅਰੰਭ ਹੋਣਗੇ।
ਇਕੱਤਰਤਾ ਵਿੱਚ ਬਾਬਾ ਜੱਸਾ ਸਿੰਘ, ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਵਰਿਆਮ ਸਿੰਘ, ਬਾਬਾ ਨਾਹਰ ਸਿੰਘ, ਬਾਬਾ ਸੁਰ ਸਿੰਘ, ਬਾਬਾ ਸ਼ੇਰ ਸਿੰਘ ਸਿਵੀਆ, ਬਾਬਾ ਕੁਲਵਿੰਦਰ ਸਿੰਘ, ਬਾਬਾ ਗੁਰਦੇਵ ਸਿੰਘ ਮੱਟੂਆ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਵੀਰ ਸਿੰਘ ਜੀਓਬਾਲਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ ਵਾਲੇ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਵੱਸਣ ਸਿੰਘ ਮੜੀਆਂ ਵਾਲਾ ਦਲ, ਬਾਬਾ ਸੁਖਪਾਲ ਸਿੰਘ ਤਰਨਤਾਰਨ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇਵਾਲੇ, ਬਾਬਾ ਇੰਦਰਬੀਰ ਸਿੰਘ, ਬਾਬਾ ਨਰਿੰਦਰ ਸਿੰਘ, ਬਾਬਾ ਸਤਪਾਲ ਸਿੰਘ ਵੱਲਾ, ਬਾਬਾ ਮਨਜੀਤ ਸਿੰਘ ਬਾਲੇਵਾਲ, ਬਾਬਾ ਸੁੱਖਾ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਪਰਮਜੀਤ ਸਿੰਘ ਬਾਜਵਾ, ਇੰਦਰਪਾਲ ਸਿੰਘ ਫੌਜੀ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …