Tuesday, May 26, 2026

ਡਾ: ਨਿੱਜ਼ਰ ਨੇ ਸੁਲਤਾਨਵਿੰਡ ਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਵਿਖੇ ਨਵੇਂ ਬਲਾਕ ਦਾ ਰੱਖਿਆ ਨੀਂਹ ਪੱਥਰ

ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਨਾਲ ਜੁੜਣ ਦਾ ਦਿੱਤਾ ਸੱਦਾ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਦੇ ਨਾਲ ਨਾਲ ਮਿਆਰੀ ਸਿਖਿਆ ਪ੍ਰਦਾਨ ਕਰਨਾ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੁੱੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ ਨਾਲ ਨਾਲ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਵੀ ਖੋਲੇ ਜਾ ਰਹੇ ਹਨ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਅੱਜ ਸ਼ਹੀਦ ਗੁਰਮੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਲੜਕੀਆਂ ਨਵੇਂ ਬਲਾਕ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।ਸਕੂਲ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਉਪਰੰਤ ਡਾ: ਨਿੱਜ਼ਰ ਨੇ ਬੱਚਿਆਂ ਨੂੰ ਅਕਾਦਮਿਕ ਅਤੇ ਵੱਖ-ਵੱਖ ਗੈਰ ਅਕਾਦਮਿਕ ਮੁਕਾਬਲਿਆਂ ਵਿੱਚ ਜਿਲ੍ਹਾ ਅਤੇ ਰਾਜ ਪੱਧਰ ‘ਤੇ ਜੇਤੂ ਰਹਿਣ ’ਤੇ ਪੁਰਸਕਾਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਅਤੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਪੇਸ਼ਕਾਰੀ ਕੀਤੀ ਗਈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਜਰੂਰੀ ਹਨ।ਇਸ ਲਈ ਉਹ ਪੜ੍ਹਾਈ ਦੇ ਨਾਲ ਖੇਡਾਂ ਨੂੰ ਤਰਜ਼ੀਹ ਦੇਣ। ਡਾ: ਨਿੱਝਰ ਨੇ ਵਿਸ਼ੇਸ਼ ਤੌਰ ਤੇ ਸਕੂਲ ਦੇ ਪਿ੍ਰੰਸੀਪਲ ਸ੍ਰ ਅਮਰਜੀਤ ਸਿੰਘ ਅਤੇ ਸਮੂਹ ਸਟਾਫ ਦੀ ਤਾਰੀਫ ਕਰਦੇ ਹੋਏ ਵੱਖ-ਵੱਖ ਉਪਲਬੱਧੀਆਂ ਲਈ ਮੁਬਾਰਕਬਾਦ ਦਿੱਤੀ।ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਜੁਗਰਾਜ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਪੂਰੀ ਮਿਹਨਤ ਕਰਕੇ ਜਿੰਦਗੀ ਦੇ ਇਮਤਿਹਾਨਾਂ ਵਿੱਚ ਸਫਲ ਹੋਣ ਦੀ ਪ੍ਰੇਰਨਾ ਦਿੱਤੀ।ਸਮਾਗਮ ਉਪਰੰਤ ਸਕੂਲ ਸਟਾਫ ਵੱਲੋਂ ਡਾ: ਨਿੱਜ਼ਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਕੁਆਰਡੀਨੇਟਰ ਮੈਡਮ ਨਰਿੰਦਰ ਕੌਰ, ਦਵਿੰਦਰ ਸਿੰਘ, ਗੁਰਇਕਬਾਲ ਸਿੰਘ, ਮੈਡਮ ਸੁਖਰਾਜ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਭਾਰਤੀ, ਸ਼ਰਨਜੀਤ ਸਿੰਘ, ਬਲਦੇਵ ਸਿੰਘ ਅਟਾਰੀਵਾਲਾ ਤੋਂ ਇਲਾਵਾ ਵੱਡੀ ਗਿਣਤੀ ‘ਚ ਬੱਚਿਆਂ ਦੇ ਮਾਪੇ ਵੀ ਹਾਜਰ ਸਨ।

 

Check Also

ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ

ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ …