Sunday, November 9, 2025

ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਵਿਖੇ ਆਨਲਾਈਨ ਦਾਖਲਾ ਸ਼ੁਰੂ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਅੰਮ੍ਰਿਤਸਰ-2 ਪ੍ਰਿੰਸੀਪਲ ਨੇ ਦੱਸਿਆ ਹੈ ਕਿ ਸੈਸ਼ਨ 2023-2024

File Photo

ਦੌਰਾਨ 6ਵੀਂ ਜਮਾਤ ਵਿੱਚ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਮੰਗ ਕੀਤੀ ਗਈ ਹੈ।ਅਪਲਾਈ ਕਰਨ ਦੀ ਆਖਿਰੀ ਮਿਤੀ 31 ਜਨਵਰੀ 2023 ਹੈ।ਅਪਲਾਈ ਕਰਨ ਦੇ ਇੱਛੁਕ ਉਮੀਦਵਾਰਾਂ ਦਾ ਜਨਮ 01.05.2011 ਤੋਂ 30.04.2013 ਦੇ ਵਿਚਕਾਰ ਦੋਵਾਂ ਦਿਨਾਂ ਸਮੇਤ ਹੋਣਾ ਚਾਹੀਦਾ ਹੈ।ਉਮੀਦਵਾਰ ਸੈਸ਼ਨ 2022-2023 ਵਿੱਚ ਜ਼ਿਲ੍ਹਾ ਅੰਮ੍ਰਿਤਸਰ-2 ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਵਿੱਚ ਪੂਰਾ ਸੈਸ਼ਨ ਪੜ੍ਹ ਰਿਹਾ ਹੋਵੇ।ਉਮੀਦਵਾਰ ਦੀ ਰਿਹਾਇਸ਼ ਜ਼ਿਲ੍ਹਾ ਅੰਮ੍ਰਿਤਸਰ-2 ਵਿੱਚ ਹੀ ਹੋਣੀ ਚਾਹੀਦੀ ਹੈ। ਅਪਲਾਈ ਕਰਨ ਲਈ ਬਿਨੈਕਾਰ ਲਈ ਆਪਣਾ ਆਧਾਰ ਕਾਰਡ ਜਾਂ ਅਸਲ ਨਿਵਾਸ ਨਾਲ ਸਬੰਧਤ ਕੋਈ ਸਰਟੀਫਿਕੇਟ ਹੋਣਾ ਲਾਜ਼ਮੀ ਹੈ।ਇਸ ਸਬੰਧੀ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ
www.navodaya.gov.in ’ਤੇ ਦਿੱਤੇ ਗਏ ਲਿੰਕ ਰਾਹੀਂ 31 ਜਨਵਰੀ 2023 ਤੱਕ ਆਨਲਾਈਨ ਅਰਜ਼ੀ ਦੇ ਸਕਦੇ ਹਨ ਅਤੇ ਅਰਜ਼ੀ ਨਾਲ ਸਬੰਧਤ ਜਾਣਕਾਰੀ ਪ੍ਰ੍ਰਪਤ ਕੀਤੀ ਜਾ ਸਕਦੀ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …