ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਚੰਗੀ ਸਿਹਤ ਵੀ ਮੁਹੱਈਆ ਕਰਵਾਉਣਾ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ ਵਲੋਂ ਸਾਰੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਈ ਜਾ ਸਕੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।ਈ.ਟੀ.ਓ ਨੇ ਦੱਸਿਆ ਕਿ ਜੰਡਿਆਲਾ ਹਲਕੇ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਜੰਡਿਆਲਾ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨਾਂ ਕਿਹਾ ਕਿ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਗੁਣਵੱਤਾ ਨੂੰ ਧਿਆਨ ਵਿਖ ਰੱਖ ਕੇ ਹੀ ਸਾਰੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।ਉਨਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੋਈ ਕੰਮ ਨਹੀਂ ਕੀਤਾ ਗਿਆ ਅਤੇ ਹੁਣ ਸਾਡੀ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਤਰਜ਼ੀਹ ਦੇ ਰਹੀ ਹੈ ਅਤੇ ਸਾਰੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਾਲ-ਨਾਲ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਆਮ ਆਦਮੀ ਕਲੀਨਿਕ ਵੀ ਖੋਲੇ ਜਾ ਰਹੇ ਹਨ।
ਇਸ ਮੌਕੇ ਐਕਸੀਐਨ ਇੰਦਰਜੀਤ ਸਿੰਘ, ਸਤਿੰਦਰ ਸਿੰਘ, ਪ੍ਰਿੰਸੀਪਲ ਜਤਿੰਦਰ ਕੌਰ, ਪ੍ਰਿੰਸੀਪਲ ਦੀਪਇੰਦਰ ਪਾਲ ਖਹਿਰਾ ਸਰਕਾਰੀ ਸਕੂਲ ਬੰਡਾਲਾ ਤੋਂ ਇਲਾਵਾ ਹੋਰ ਸਰਕਾਰੀ ਅਧਿਕਾਰੀ ਵੀ ਹਾਜ਼ਰ ਸਨ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …