Saturday, May 31, 2025
Breaking News

ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਵਲੋਂ ਜੀ-20 ਸਿਖਰ ਸੰਮੇਲਨ ਸਬੰਧੀ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਕਿਹਾ, ਆਬਾਦੀ ਅਨੁਸਾਰ ਸਫਾਈ ਕਰਮਚਾਰੀਆਂ ਦੀਆਂ ਲਗਾਈਆਂ ਜਾਣ ਡਿਊਟੀਆਂ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜੀ-20 ਸਿਖਰ ਸੰਮੇਲਨ ਅੰਮ੍ਰਿਤਸਰ ਦੀ ਪਵਿੱਤਰ ਨਗਰੀ ਵਿੱਚ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ ਜਿਸ ਵਿੱਚ ਕਈ ਦੇਸ਼ਾਂ ਦੇ ਰਾਸ਼ਟਰ ਪ੍ਰਮੁੱਖ ਸ਼ਾਮਲ ਹੋਣਗੇ।ਅੱਜ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਲੈ ਕੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ 1700 ਸਫਾਈ ਕਰਮਚਾਰੀ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਸਫਾਈ ਕਰਮਚਾਰੀਆਂ ਨੂੰ ਆਬਾਦੀ ਅਨੁਸਾਰ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਸਫਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਠਾ ਕੀਤਾ ਜਾਵੇ ਅਤੇ ਸ਼ਹਿਰ ਦੀ ਸਫਾਈ ਵਿਵੱਸਥਾ ਨੂੰ ਰੋਜਾਨਾ ਚੈਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਜੀ-20 ਸਿਖਰ ਸੰਮੇਲਨ ਇਥੇ ਹੋ ਰਿਹਾ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਸ਼ਹਿਰ ਨੂੰ ਸਾਫ ਸੁਥਰਾ ਬਣਾਈਏ ਤਾਂ ਜੋ ਆਉਣ ਵਾਲੇ ਡੈਲੀਗੇਟਾਂ ‘ਤੇ ਚੰਗਾ ਪ੍ਰ੍ਰਭਾਵ ਪਵੇ। ਚੇਅਰਮੈਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰ ਦਾ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕਰਨ ਦੀ ਹੁਣ ਤੋਂ ਪਿਰਤ ਪਾ ਲੈਣ ਤਾਂ ਜੋ ਸਰਕਾਰ ਠੋਸ ਕੂੜੇ ਦਾ ਸਹੀ ਪ੍ਰਬੰਧ ਕਰ ਸਕੇ।
ਇਸ ਮੀਟਿੰਗ ਵਿੱਚ ਨਗਰ ਨਿਗਮ ਅਧਿਕਾਰੀਆਂ ਤੋਂ ਇਲਾਵਾ ਪਲਾਨਿੰਗ ਅਫਸਰ ਸੰਦੀਪ ਸ਼ਰਮਾ ਵੀ ਹਾਜ਼ਰ ਸਨ।

Check Also

ਯੂਨੀਵਰਸਿਟੀ ਦਾ ਨਿਵੇਕਲਾ ਉਪਰਾਲਾ, ਹਨੇਰੀ ਨਾਲ ਪੁੱਟੇ ਗਏ ਪੁਰਾਣੇ ਤੇ ਵੱਡੇ ਰੁੱਖ ਮੁੜ ਲਗਾਏ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਾਤਾਵਰਣ ਸੰਭਾਲ ਦੇ …