ਪਠਾਨਕੋਟ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਠਾਨਕੋਟ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਨੇ ਦੱਸਿਆ ਕਿ
ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਲਈ ਅਤੇ ਸਮੁੱਚੇ ਰਾਜ ਵਿੱਚ ਇਸ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ।ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕਰਕੇ ਹੁਕਮ ਜਾਰੀ ਕੀਤੇ ਹਨ ਕਿ 21 ਫਰਵਰੀ, ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਾਰੇ ਰਾਜ ਵਿੱਚ ਸਮੂਹ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਇਨ ਬੋਰਡਾਂ ਉੱਪਰ ਪੰਜਾਬੀ (ਗੁਰਮੁੱਖੀ ਲਿਪੀ) ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਇਸ ਸੰਬੰਧੀ ਵਿਭਾਗ ਵਲੋਂ ਜਾਰੀ ਕੀਤੇ ਹੁਕਮਾਂ ਸੰਬੰਧੀ ਪੱਤਰ ਜ਼ਿਲ੍ਹੇ ਦੇ ਸਭ ਦਫ਼ਤਰਾਂ ਨੂੰ ਭੇਜ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਉਹਨਾਂ ਦੇ ਦਫ਼ਤਰ ਵੱਲੋਂ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਸਾਇਨ ਬੋਰਡ, ਨਾਮ ਪੱਟੀਆਂ, ਮੀਲ ਪੱਥਰ ਆਦਿ ’ਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ’ਚ ਲਿਖਿਆ ਜਾਣਾ ਜ਼ਰੂਰੀ ਹੈ ਜੇ ਕਿਤੇ ਦੂਜੀ ਭਾਸ਼ਾ ਦੀ ਵਰਤੋਂ ਦੀ ਲੋੜ ਹੈ ਤਾਂ ਉਹ ਪੰਜਾਬੀ ਭਾਸ਼ਾ ਤੋਂ ਬਾਅਦ ਲਿਖਿਆ ਜਾਵੇਗਾ ਅਤੇ ਧਿਆਨ ਰੱਖਿਆ ਜਾਵੇ ਕਿ ਪੰਜਾਬੀ ਦਾ ਅੱਖ਼ਰੀ ਅਕਾਰ ਦੂਜੀ ਭਾਸ਼ਾ ਨਾਲੋਂ ਵੱਡਾ ਹੋਵੇ ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media