ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਆਰੰਭੀ ਸਾਂਝੀ ਸੱਥ ਪ੍ਰੋਗਰਾਮ ਤਹਿਤ ਨੇੜਲੇ ਪਿੰਡ ਲੋਹਾਖੇੜਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ।ਜਿਸ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ ਸੁਨਾਮ ਭਰਪੂਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਪ੍ਰਕੋਪ ਨੂੰ ਜਨਤਾ ਦੇ ਸਹਿਯੋਗ ਨਾਲ ਹੀ ਠੱਲ ਪਾਈ ਜਾ ਸਕਦੀ ਹੈ।ਇਸ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ ਅਤੇ ਚਿੱਟਾ ਰੂਪੀ ਦੈਂਤ ਨੌਜਵਾਨੀ ਨੂੰ ਦਿਨ ਬ ਦਿਨ ਨਿਗਲਦਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਪ੍ਰਕੋਪ ਨੂੰ ਜਨਤਾ ਦੇ ਸਹਿਯੋਗ ਨਾਲ ਹੀ ਠੱਲ ਪਾਈ ਜਾ ਸਕਦੀ ਹੈ।ਐਸ.ਐਸ.ਪੀ ਦੀ ਅਗਵਾਈ ਹੇਠ ਹੁਣ ਨਸ਼ੇ ਦੇ ਸੌਦਾਗਰਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਕਿਸੇ ਵੀ ਤਸਕਰ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।ਜੇਕਰ ਨਸ਼ਿਆਂ ਦੀ ਵਿਕਰੀ ਸੰਬੰਧੀ ਕੋਈ ਸੂਚਨਾ ਪੁਲਿਸ ਨੂੰ ਦਿੱਤੀ ਜਾਂਦੀ ਹੈ ਤਾਂ ਉਸ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਡਾਕਟਰੀ ਸਹਾਇਤਾ ਦਿਵਾ ਕੇ ਉਸ ਦੇ ਮੁੜ ਵਸੇਬੇ ਦਾ ਯਤਨ ਕੀਤਾ ਜਾਵੇਗਾ।ਹਾਜ਼ਰ ਪਿੰਡ ਵਾਸੀਆਂ ਵਲੋਂ ਨਸ਼ਿਆਂ ਦੇ ਮੁੱਦੇ ‘ਤੇ ਪੰਚਾਇਤ ਨੂੰ ਮਤਾ ਪਾਊਣ ਅਤੇ ਹੋਰ ਉਪਰਾਲੇ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਥਾਣਾ ਲੌਂਗੋਵਾਲ ਦੇ ਐਸ.ਐਚ.ਓ ਬਲਵੰਤ ਸਿੰਘ, ਮਾ. ਗੁਰਵਿੰਦਰ ਸਿੰਘ, ਸਰਪੰਚ ਜਗਸੀਰ ਸਿੰਘ ਜੱਗੀ, ਸਾਬਕਾ ਸਰਪੰਚ ਪ੍ਰਿਥੀ ਸਿੰਘ, ਸ਼ਿੰਗਾਰਾ ਸਿੰਘ, ਮਨਪ੍ਰੀਤ ਸਿੰਘ, ਗ੍ਰੰਥੀ ਬਲਵੀਰ ਸਿੰਘ ਅਤੇ ਵੱਡੀ ਗਿਣਤੀ ‘ਚ ਪਿੰਡ ਨਿਵਾਸੀ ਹਾਜ਼ਰ ਸਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …