ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਜਿਸ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਨ, ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਮਹੀਨੇ ਲੋੜਵੰਦ ਲੋਕਾਂ ਦੀ ਮਦਦ ਲਈ ਰਾਸ਼ਨ ਅਤੇ ਦਵਾਈਆਂ ਵੰਡ ਕੀਤੀ ਜਾਂਦੀ ਹੈ।ਇਸੇ ਹੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ 11 ਟੀ.ਬੀ ਮਰੀਜ਼ਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ।ਇਹ ਸਾਰਾ ਰਾਸ਼ਨ ਮੋਹਿਤ ਮਹਾਜਨ ਵਲੋਂ ਰੈਡ ਕਰਾਸ ਨੂੰ ਦਿੱਤਾ ਗਿਆ ਸੀ ਅਤੇ ਹਰ ਮਹੀਨੇ ਸ਼ਹਿਰ ਦੇ ਦਾਨੀ ਸੱਜਣਾਂ ਵਲੋਂ ਜੋ ਵੀ ਰਾਸ਼ੀ ਤੇ ਜਰੂਰੀ ਵਸਤਾਂ ਰੈਡ ਕਰਾਸ ਨੂੰ ਦਾਨ ਕੀਤੀਆਂ ਜਾਂਦੀਆਂ ਹਨ, ਉਹ ਸਾਰੀਆਂ ਲੋੜਵੰਦ ਲੋਕਾਂ ਵਿੱਚ ਵੰਡੀਆਂ ਜਾਂਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਰੈਡ ਕਰਾਸ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਤਾਂ ਜੋ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਸਕੇ।
ਇਸ ਮੌਕੇ ਕਾਰਜ਼ਕਾਰੀ ਸਕੱਤਰ ਅਸੀਸ ਇੰਦਰ ਸਿੰਘ ਵੀ ਹਾਜ਼ਰ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …