8 ਕਿਲੋਮੀਟਰ ਦੇ ਕਰੀਬ ਸੜਕ ‘ਤੇ 1.90 ਕਰੋੜ ਨਾਲ ਲਗਾਈਆਂ ਜਾਣਗੀਆਂ 616 ਲਾਈਟਾਂ
ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਜਿਲੇ੍ ਵਿੱਚ ਵਿਕਾਸ ਕਾਰਜ਼ ਤੇਜ਼ੀ ਨਾਲ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ ਅੰਮ੍ਰਿਤਸਰ ਬਾਈਪਾਸ ਤੋਂ ਸ੍ਰੀ ਵਾਲਮੀਕਿ ਤੀਰਥ ਤੱਕ ਕਰੀਬ 8 ਕਿਲੋਮੀਟਰ ਵਿੱਚ 308 ਬਿਜਲੀ ਖੰਭਿਆਂ ਤੇ 616 ਰੋਡ ਲਾਈਟਾਂ ਲਗਾਉੋਣ ਦੇ ਕੰਮ ਕਰਨ ਦਾ ਉਦਘਾਟਨ ਕਰਨ ਉਪਰੰਤ ਕੀਤਾ।ਉਨ੍ਹਾਂ ਦੱਸਿਆ ਕਿ 90 ਵਾਟ ਐਲ.ਈ.ਡੀ ਲਾਈਟਾਂ ਲਗਾਈਆਂ ਜਾਣਗੀਆਂ, ਜਿਸ ‘ਤੇ ਤਕਰੀਬਨ 1.90 ਕਰੋੜ ਰੁਪਏ ਖਰਚ ਆਉਣਗੇ।
ਈ.ਟੀਓ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਸੀ ਕਿ ਸ੍ਰੀ ਵਾਲਮੀਕਿ ਪ੍ਰਗਟ ਦਿਵਸ ਮੌਕੇ ਆਉਣ ਵਾਲੀ ਸ਼ੋਭਾ ਯਾਤਰਾ ਸਮੇਂ ਸੜਕ ’ਤੇ ਕਾਫੀ ਹਨੇਰਾ ਰਹਿੰਦਾ ਹੈ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆ ਰੋਡ ਲਾਈਟਾਂ ਲਗਾੳੋੁਣ ਦੇ ਕੰਮ ਦੀ ਸ਼ੁਰੁਆਤ ਅੱਜ ਕਰ ਦਿੱਤੀ ਗਈ ਹੈ ਅਤੇ ਇਹ ਸਾਰਾ ਕੰਮ ਦੋ ਮਹੀਨਿਆਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ ਉਨ੍ਹਾਂ ਦੱਸਿਆ ਕਿ ਸੜਕ ਦੇ ਵਿਚਕਾਰ ਬਿਜਲੀ ਦੇ ਖੰਭੇ ਲਗਾ ਕੇ 9 ਮੀਟਰ ਦੇ ਖੰਭਿਆਂ ਉੋਪਰ ਰੋਡ ਲਾਈਟਾਂ ਲੱਗਣਗੀਆਂ ਜਿਸ ਨਾਲ ਸੜਕ ਦੇ ਦੋਹਾਂ ਪਾਸੇ ਰਾਤ ਵੇਲੇ ਕਾਫੀ ਰੋਸ਼ਨੀ ਹੋਵੇਗੀ।
ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਵਾਰ 90 ਫੀਸਦੀ ਦੇ ਕਰੀਬ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਉਣਗੇ, ਜਿਸ ਨਾਲ ਆਮ ਲੋਕਾਂ ਨੂੰ ਕਾਫੀ ਸਹੁੂਲਤ ਮਿਲੇਗੀ।ਉਨ੍ਹਾਂ ਕਿਹਾ ਕਿ ਬਿਜਲੀ ਦੀ ਸਚਾਰੂ ਸਪਲਾਈ ਲਈ ਟਰਾਂਸਫਾਮਰਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਬਿਜਲੀ ਦੀਆਂ ਤਾਰਾਂ ਵੀ ਅੰਡਰ ਗਰਾਉਂਡ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਦਵਿੰਦਰ ਸੰਧੂ, ਐਕਸੀਅਨ ਜਸਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।