Wednesday, January 15, 2025

ਕੌਂਸਲਰ ਬਲਵਿੰਦਰ ਕੌਰ ਨੂੰ ਸਦਮਾ, ਪਤੀ ਦਾ ਦੇਹਾਂਤ

ਸਮਰਾਲਾ, 12 ਜਨਵਰੀ (ਇੰਦਰਜੀਤ ਸਿੰਘ ਕੰਗ) – ਸਮਰਾਲਾ ਨਗਰ ਕੌਂਸਲ ਦੇ ਕੌਂਲਸਰ ਬਲਵਿੰਦਰ ਕੌਰ ਵਾਰਡ ਨੰਬਰ 9 ਦੇ ਪਤੀ ਨਰਿੰਦਰ ਸਿੰਘ ਜੋ ਕਿ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਸਨ, ਦਾ ਬੀਤੇ ਦਿਨੀਂ ਡਿਊਟੀ ਤੋਂ ਘਰ ਪਰਤਦਿਆਂ ਖਰੜ ਬੱਸ ਅੱਡੇ ‘ਤੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।ਉਨਾਂ ਦਾ ਅੰਤਿਮ ਸਸਕਾਰ ਸਮਰਾਲਾ ਦੇ ਸਮਸ਼ਾਨਘਾਟ ਵਿਖੇ ਸਰਕਾਰੀ ਸਨਮਾਨ ਨਾਲ ਕਰ ਦਿੱਤਾ ਗਿਆ।ਕੌਂਸਲਰ ਬਲਵਿੰਦਰ ਕੌਰ ਅਤੇ ਪਰਿਵਾਰ ਨਾਲ ਦੁੱਖ ਦਾ ਇਜਹਾਰ ਕਰਨ ਲਈ ਇਲਾਕੇ ਦੇ ਰਾਜਨੀਤਕ, ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਪੁੱਜੇ।ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ‘ਤੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕਰਨਵੀਰ ਸਿੰਘ ਢਿੱਲੋਂ ਪ੍ਰਧਾਨ ਨਗਰ ਕੌਂਸਲ ਸਮਰਾਲਾ, ਕਮਲਜੀਤ ਸਿੰਘ ਢਿੱਲੋਂ, ਮਲਕੀਤ ਕੌਰ ਢਿੱਲੋਂ, ਕੌਂਸਲਰ ਅੰਮ੍ਰਿਤਪਾਲ ਕੌਰ ਢਿੱਲੋਂ, ਸੁਰਿੰਦਰ ਕੌਫੀ ਐਮ.ਸੀ, ਕੌਂਸਲਰ ਸੰਦੀਪ ਕੌਰ, ਕੌਂੋਸਲਰ ਰਜ਼ਨੀ, ਰਣਧੀਰ ਸਿੰਘ ਧੀਰਾ ਕੌਂਸਲਰ, ਲਵੀ ਢਿੱਲੋਂ, ਰਿੰਕੂ ਕੌਂਸਲਰ, ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਬਲਾਕ ਪ੍ਰਧਾਨ ਕਸ਼ਮੀਰੀ ਲਾਲ, ਹਰਦੀਪ ਸਿੰਘ ਓਸ਼ੋ, ਗਿਆਨੀ ਮਹਿੰਦਰ ਸਿੰਘ ਭੰਗਲਾਂ ਸਾਬਕਾ ਪ੍ਰਧਾਨ, ਸੁਰਿੰਦਰ ਸਿੰਘ, ਬਚਨ ਸਿੰਘ ਆਦਿ ਸ਼ਾਮਲ ਸਨ।
ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਅਫਸਰ, ਮੁਲਾਜਮ ਅਤੇ ਪੱਤਰਕਾਰ ਭਾਈਚਾਰਾ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜਿਆ।ਮ੍ਰਿਤਕ ਆਪਣੇ ਪਿੱਛੇ ਵਿਧਵਾ ਬਲਵਿੰਦਰ ਕੌਰ ਤੋਂ ਇਲਾਵਾ ਇੱਕ ਲੜਕਾ ਅਤੇ ਇੱਕ ਲੜਕੀ ਛੱਡ ਗਏ ਹਨ।ਨਰਿੰਦਰ ਸਿੰਘ ਨਮਿਤ ਅੰਤਿਮ ਅਰਦਾਸ 17 ਜਨਵਰੀ ਦਿਨ ਮੰਗਲਵਾਲ ਨੂੰ ਦੁਪਹਿਰ 1.00 ਵਜੇ ਤੋਂ 2.00 ਵਜੇ ਤੱਕ ਗੁਰਦੁਆਰਾ ਵਿਸ਼ਵਕਰਮਾ ਖੰਨਾ ਰੋਡ ਸਮਰਾਲਾ ਵਿਖੇ ਹੋਵੇਗੀ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …