Sunday, June 23, 2024

ਖਾਲਸਾ ਕਾਲਜ ਦੇ ਵਿਹੜੇ ਵਿੱਚ ਰੈਡ ਕਰਾਸ ਸੁਸਾਇਟੀ ਨੇ ਮਨਾਇਆ ਪਤੰਗ ਮੇਲਾ

ਰਵਾਇਤੀ ਡੋਰ ਅਪਣਾਓ ਚਾਈਨਾ ਡੋਰ ਦਾ ਬਾਈਟ ਕਰੋ- ਡਿਪਟੀ ਕਮਿਸ਼ਨਰ

ਅੰਮਿਤਸਰ, 12 ਜਨਵਰੀ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਵੱਲੋਂ ਖਾਲਸਾ ਕਾਲਜ ਦੇ ਵਿਹੜੇ ਵਿੱਚ ਅੱਜ ਪਤੰਗ ਮੇਲਾ ਆਯੋਜਿਤ ਕੀਤਾ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਜੌਹਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਪਤੰਗਬਾਜ਼ੀ ਦਾ ਆਨੰਦ ਮਾਣਿਆ।
ਡੀ.ਸੀ ਸੂਦਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਤਿਓਹਾਰ ਰਵਾਇਤੀ ਢੰਗ ਨਾਲ ਮਨਾਉਣੇ ਚਾਹੀਦੇ ਹਨ ਅਤੇ ਲੋਹੜੀ ਤਿਓਹਾਰ ਖਾਸ ਕਰਕੇ ਰਵਾਇਤੀ ਡੋਰ ਨਾਲ ਮਨਾਉਣਾ ਚਾਹੀਦਾ ਹੈ ਅਤੇ ਚਾਈਨਾ ਡੋਰ ਦਾ ਮੁਕੰਮਲ ਤੌਰ ਬਹਿਸ਼ਕਾਰ ਕਰਨਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਚਾਈਨਾ ਡੋਰ ਨਾਲ ਕਈ ਕੀਮਤੀ ਜਾਨਾਂ ਅਤੇ ਪਸ਼ੂ, ਪੰਛੀਆਂ ਦਾ ਕਾਫੀ ਨੁਕਸਾਨ ਹੁੰਦਾ ਹੈ।ਇਸ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਚਾਈਨਾ ਡੋਰ ਦੇ ਖਿਲਾਫ ਮੁਹਿੰਮ ਚਲਾਈ ਗਈ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਪਰਚੇ ਦਰਜ਼ ਕੀਤੇ ਜਾ ਰਹੇ ਹਨ।ਸਾਡਾ ਵੀ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਖੁਦ ਅੱਗੇ ਆਈਏ ਅਤੇ ਚਾਈਨਾ ਡੋਰ ਦਾ ਬਾਈਕਾਟ ਕਰੀਏ, ਕਿਉਂਕਿ ਲੋਕਾਂ ਦੀ ਭਾਗੀਦਾਰੀ ਨਾਲ ਚਾਈਨਾ ਡੋਰ ਦੀ ਵੇਚ ਅਤੇ ਖਰੀਦ ਤੇ ਕਾਬੂ ਪਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਚਾਈਨਾ ਡੋਰ ਦੇ ਵੱਡੇ ਸਪਲਾਇਲਰਾਂ ’ਤੇ ਵੀ ਨੱਥ ਪਾਈ ਜਾਵੇਗੀ ਉਨਾਂ ਨੇ ਡਿਪਟੀ ਕਮਿਸ਼ਨਰ ਖੁਦ ਪਤੰਗਬਾਜੀ ਵੀ ਕੀਤੀ।
ਇਸ ਮੌਕੇ ਪ੍ਰਿੰਸੀਪਲ ਖਾਲਸਾ ਕਾਲਜ ਡਾ: ਮਹਿਲ ਸਿੰਘ, ਰੈਡ ਕਰਾਸ ਦੇ ਕਾਰਜ਼ਕਾਰੀ ਸਕੱਤਰ ਅਸੀਸ ਇੰਦਰ ਸਿੰਘ, ਉਪ ਜਿਲ੍ਹਾ ਸਿਖਿਆ ਅਫਸਰ ਸੀਮਤੀ ਰੇਖਾ ਮਹਾਜਨ, ਸ਼ਿਸ਼ੂਪਾਲ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਪਤੰਗਬਾਜ਼ੀ ਦੇ ਸ਼ੌਕੀਨ ਹਾਜ਼ਰ ਸਨ।

Check Also

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ …