Thursday, May 29, 2025
Breaking News

ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ – ਪਰਮਜੀਤ ਸਿੰਘ ਕਲਸੀ

ਅੰਮਿਤਸਰ, 12 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਲਈ ਅਤੇ ਸਮੁੱਚੇ ਸੂਬੇ ਵਿੱਚ ਇਸ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ।ਜ਼ਿਲ੍ਹਾ ਭਾਸ਼ਾ ਅਫ਼ਸਰ ਦਫ਼ਤਰ ਅੰਮ੍ਰਿਤਸਰ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਪਰਮਜੀਤ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਪੱਤਰ ਜਾਰੀ ਕਰਕੇ ਹੁਕਮ ਜਾਰੀ ਕੀਤੇ ਹਨ ਕਿ 21 ਫਰਵਰੀ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਾਰੇ ਰਾਜ ਵਿੱਚ ਸਮੂਹ ਸਰਕਾਰੀ ਦਫ਼ਤਰਾਂ/ਵਿਭਾਗਾਂ/ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਇਨ ਬੋਰਡਾਂ ਉਪਰ ਪੰਜਾਬੀ (ਗੁਰਮੁਖੀ ਲਿਪੀ) ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਇਸ ਸੰਬੰਧੀ ਵਿਭਾਗ ਵਲੋਂ ਜਾਰੀ ਕੀਤੇ ਹੁਕਮਾਂ ਸੰਬੰਧੀ ਪੱਤਰ ਜ਼ਿਲ੍ਹੇ ਦੇ ਸਭ ਦਫ਼ਤਰਾਂ ਨੂੰ ਭੇਜ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਉਹਨਾਂ ਦੇ ਦਫ਼ਤਰ ਵਲੋਂ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਸਾਇਨ ਬੋਰਡ, ਨਾਮ ਪੱਟੀਆਂ, ਮੀਲ ਪੱਥਰ ਆਦਿ ’ਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ’ਚ ਲਿਖਿਆ ਜਾਣਾ ਜ਼ਰੂਰੀ ਹੈ, ਜੇ ਕਿਤੇ ਦੂਜੀ ਭਾਸ਼ਾ ਦੀ ਵਰਤੋਂ ਦੀ ਲੋੜ ਹੈ ਤਾਂ ਉਹ ਪੰਜਾਬੀ ਭਾਸ਼ਾ ਤੋਂ ਬਾਅਦ ਲਿਖਿਆ ਜਾਵੇਗਾ ਅਤੇ ਧਿਆਨ ਰੱਖਿਆ ਜਾਵੇ ਕਿ ਪੰਜਾਬੀ ਦਾ ਅੱਖ਼ਰੀ ਅਕਾਰ ਦੂਜੀ ਭਾਸ਼ਾ ਨਾਲੋਂ ਵੱਡਾ ਹੋਵੇ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …