Sunday, May 25, 2025
Breaking News

ਡੀ.ਸੀ ਦੀਆਂ ਹਦਾਇਤਾਂ `ਤੇ ਚੀਨੀ ਡੋਰ ਦੀ ਵਿਕਰੀ ਰੋਕਣ ਲਈ ਸਮੂਹ ਸਬ ਡਵੀਜ਼ਨਾਂ ‘ਚ ਛਾਪੇਮਾਰੀ ਜਾਰੀ

ਉਪ ਮੰਡਲ ਮੈਜਿਸਟ੍ਰੇਟ ਦਿੜ੍ਹਬਾ ਵਲੋਂ ਦੁਕਾਨਾਂ ਦੀ ਖੁਦ ਕੀਤੀ ਜਾਂਚ, 2 ਵਿਕਰੇਤਾਵਾਂ ਖਿਲਾਫ਼ ਕੇਸ ਦਰਜ਼

ਸੰਗਰੂਰ,12 ਜਨਵਰੀ (ਜਗਸੀਰ ਲੌਂਗੋਵਾਲ) – ਡਿਪਟੀ ਕਮਿਨਰ ਞਜਤਿੰਦਰ ਜੋਰਵਾਲ ਵਲੋਂ ਜਾਰੀ ਆਦਸ਼ਾਂ ਦੀ ਪਾਲਣਾ ਕਰਦਿਆਂ ਸਮੂਹ ਸਬ ਡਵੀਜ਼ਨਾਂ ‘ਚ ਚੀਨੀ ਡੋਰ ਖਿਲਾਫ਼ ਸਖ਼ਤ ਤਲਾਸ਼ੀ ਮੁਹਿੰਮ ਜਾਰੀ ਹੈ।ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟ੍ਰੇਟ ਦੀ ਅਗਵਾਈ ਹੇਠ ਟੀਮਾਂ ਵਲੋਂ ਡੋਰ ਵਿਕਰੇਤਾਵਾਂ ਦੀਆਂ ਦੁਕਾਨਾਂ ‘ਤੇ ਅਚਨਚੇਤ ਛਾਪਾਮਾਰੀ ਕੀਤੀ ਜਾ ਰਹੀ ਹੈ।ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਦੋ ਦੁਕਾਨਦਾਰਾਂ ਖਿ਼ਲਾਫ਼ ਪੁਲਿਸ ਵਲੋਂ ਐਫ.ਆਈ.ਆਰ ਦਰਜ਼ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਿਹੜੇ ਦੁਕਾਨਦਾਰ ਲੋਕਾਂ ਤੇ ਪਸ਼ੂ ਪੰਛੀਆਂ ਦੀ ਜਾਨ ਨੂੰ ਖ਼ਤਰੇ ਵਿਚ ਪਾ ਕੇ ਚੀਨੀ ਡੋਰ ਦੀ ਵਿਕਰੀ ਕਰ ਰਹੇ ਹਨ, ਉਨ੍ਹਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਤੰਗ ਉਡਾਉਣ ਦੇ ਸ਼ੌਕੀਨ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਸ਼ੌਕ ਦੀ ਪੂਰਤੀ ਲਈ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਨਾ ਕੀਤੀ ਜਾਵੇ ਕਿਉਂਕਿ ਜਿਲ੍ਹਾ ਸੰਗਰੂਰ ਵਿੱਚ ਚੀਨੀ ਡੋਰ ਦੀ ਵਿਕਰੀ, ਵਰਤੋਂ ਅਤੇ ਭੰਡਾਰ ‘ਤੇ ਪਾਬੰਦੀ ਦੇ ਹੁਕਮ ਲਾਗੂ ਹਨ ਅਤੇ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਨੂੰ ਅਣਗੌਲਿਆਂ ਕਰ ਕੇ ਇਸ ਜਾਨਲੇਵਾ ਡੋਰ ਦੀ ਵਰਤੋਂ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਹਿੱਤਾਂ ਵਿੱਚ ਚੀਨੀ ਡੋਰ ਖਿਲਾਫ਼ ਮੁਹਿੰਮ ਨੂੰ ਸਫਲਤਾ ਨਾਲ ਲਾਗੂ ਕਰਨ ਵਿੱਚ ਜਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …