ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਬੀਤੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ਼
ਐਡਵੋਕੇਟ ਗਗਨਦੀਪ ਸਿੰਘ ਏ.ਆਰ ਦੇ ਪਿਤਾ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ ਦਾ ਅੱਜ ਦੁਪਹਿਰ ਦਿਹਾਂਤ ਹੋ ਗਿਆ।ਉਨਾਂ ਦੇ ਚਲਾਣੇ ‘ਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਡਾ: ਨਰਿੰਦਰ ਸਿੰਘ ਰੈਣਾ, ਕੈਪਟਨ ਅਮਰਿੰਦਰ ਸਿੰਘ, ਤਰੁਨ ਚੁੱਘ, ਰਜਿੰਦਰ ਮੋਹਨ ਸਿੰਘ ਛੀਨਾ, ਡਾ: ਜਗਮੋਹਨ ਸਿੰਘ ਰਾਜੂ, ਬਿਕਰਮਜੀਤ ਸਿੰਘ ਚੀਮਾ, ਸੁਖਮਿੰਦਰ ਸਿੰਘ ਗਰੇਵਾਲ, ਕੰਵਰ ਵੀਰ ਸਿੰਘ ਟੌਹੜਾ, ਗੁਰਦੀਪ ਸਿੰਘ ਗੋਸ਼ਾ, ਮਨਜੀਤ ਸਿੰਘ ਰਾਏ, ਅਜੈਬੀਰਪਾਲ ਸਿੰਘ ਲਾਲਪੁਰਾ, ਮਨਜੀਤ ਸਿੰਘ ਮੰਨਾ, ਪ੍ਰੋ: ਸਰਚਾਂਦ ਸਿੰਘ ਖਿਆਲਾ, ਕੁਲਦੀਪ ਸਿੰਘ ਕਾਹਲੋਂ, ਯਾਦਵਿੰਦਰ ਸਿੰਘ ਬੁੱਟਰ, ਹਰਿੰਦਰ ਸਿੰਘ ਕਾਹਲੋਂ, ਕੰਵਰ ਨਰਿੰਦਰ ਸਿੰਘ, ਸਤਵੰਤ ਸਿੰਘ ਮੋਹੀ, ਹਰਦਿਆਲ ਸਿੰACਘ ਔਲਖ, ਕੰਵਰਬੀਰ ਸਿੰਘ ਮੰਜ਼ਿਲ, ਦਲਜੀਤ ਸਿੰਘ ਲਾਲਪੁਰਾ, ਰਘਬੀਰ ਸਿੰਘ ਰਾਜਾਸਾਂਸੀ, ਰਜਿੰਦਰ ਸ਼ਰਮਾ, ਅਰਵਿੰਦ ਸ਼ਰਮਾ ਰਈਆ, ਡਾ: ਸਲਵਿੰਦਰ ਸਿੰਘ ਜੰਡਿਆਲਾ, ਵਰਿੰਦਰ ਸਿੰਘ ਸਵੀਟੀ, ਅਮਿਤ ਮਹਾਜਨ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰੋ: ਸਰਚਾਂਦ ਸਿੰਘ ਨੇ ਦੱਸਿਆ ਕਿ ਮਰਹੂਮ ਮਲਕੀਅਤ ਸਿੰਘ ਏ.ਆਰ ਦਾ ਅੰਤਿਮ ਸੰਸਕਾਰ 14 ਜਨਵਰੀ 2023 ਨੂੰ ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 1.00 ਵਜੇ ਸ਼ਮਸ਼ਾਨਘਾਟ ਨੇੜੇ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਅੰਮ੍ਰਿਤਸਰ ਵਿਖੇ ਹੋਵੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media