Saturday, July 27, 2024

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਧਾਰਮਿਕ, ਸਭਿਆਚਾਰ ਪ੍ਰੰਪਰਾਵਾਂ ਦਾ ਹਮੇਸ਼ਾਂ ਸਨਮਾਨ ਕੀਤਾ ਜਾਂਦਾ ਰਿਹਾ ਹੈ।ਇਸੇ ਕਰਕੇ ਅੱਜ ਕਾਲਜ ’ਚ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਅਗਵਾਈ ’ਚ ਲੋਹੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।
ਪ੍ਰਿੰ: ਗੁਰਦੇਵ ਸਿੰਘ ਨੇ ਕਿਹਾ ਕਿ ਤਿਉਹਾਰਾਂ ਦਾ ਅਸਲ ਮਕਸਦ ਆਪਣੀ ਖੁਸ਼ੀ ਨੂੰ ਸਾਂਝੇ ਤੌਰ ’ਤੇ ਮਨਾ ਕੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਨੌਜਵਾਨ ਪੀੜੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਇਤਿਹਾਸ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਤਿਉਹਾਰਾਂ ਨੂੰ ਬਿਨ੍ਹਾਂ ਕਿਸੇ ਵਹਿਮ ਭਰਮ ਦੇ ਵਧੀਆ ਢੰਗ ਨਾਲ ਜ਼ਰੂਰ ਮਨਾਉਣਾ ਚਾਹੀਦਾ ਹੈ ਤਾਂ ਜੋ ਉਹ ਅਧੁਨਿਕ ਚਮਕ ਦਮਕ ਦੇ ਦੌਰ ’ਚ ਆਪਣੇ ਵਿਰਸੇ ਨਾਲੋ ਕਿਤੇ ਟੁੱਟ ਨਾ ਜਾਣ ਅਤੇ ਤਿਉਹਾਰਾਂ ਦੇ ਅਸਨ ਮਨੋਰਥ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾ ਸਕਣ।
ਇਸ ਮੌਕੇ ਸਮੂਹ ਖ਼ਾਲਸਾ ਪਰਿਵਾਰ ਵਲੋਂ ਇਹ ਕਾਮਨਾ ਕੀਤੀ ਗਈ ਕਿ ਆਉਣ ਵਾਲਾ ਸਮਾਂ ਸਭ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ।ਇਸ ਮੌਕੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …