Friday, February 23, 2024

ਕੈਬਨਿਟ ਮੰਤਰੀ ਚੀਮਾ ਨੇ ਸੜਕ ਦੁਰਘਟਨਾ ‘ਚ ਫ਼ੌਤ ਹੋਏ 6 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੰਡਾਇਆ ਦੁੱਖ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਇੱਕ ਸੜਕ ਦੁਰਘਟਨਾ ਕਾਰਨ ਪਿੰਡ ਕੋਠੇ ਆਲਾ ਸਿੰਘ ਵਾਲਾ ਦੇ ਇੱਕ ਪਰਿਵਾਰ ਦੇ 6 ਮੈਂਬਰਾਂ ਦੇ ਬੇਵਕਤੀ ਅਕਾਲ ਚਲਾਣੇ ਦਾ ਦੁੱਖ ਵੰਡਾਉਣ ਲਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਪੀੜ੍ਹਤ ਪਰਿਵਾਰ ਦੇ ਘਰ ਪੁੱਜੇ।ਕੈਬਨਿਟ ਮੰਤਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਬੇਹੱਦ ਮਾੜੀ ਘੜੀ ‘ਚ ਪੰਜਾਬ ਸਰਕਾਰ ਪੀੜ੍ਹਤ ਪਰਿਵਾਰ ਦੇ ਨਾਲ ਖੜੀ ਹੈ।ਉਨ੍ਹਾਂ ਕਿਹਾ ਕਿ ਇਸ ਦੁਖਾਂਤਕ ਘਟਨਾ ਨਾਲ ਪਰਿਵਾਰ ਨੂੰ ਪਹੁੰਚੇ ਨੁਕਸਾਨ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਉਹ ਹਰ ਲੋੜ ਸਮੇਂ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਰਹਿਣਗੇ।ਉਨ੍ਹਾਂ ਕਿਹਾ ਕਿ ਇੱਕੋ ਪਰਿਵਾਰ ਦੇ 6 ਜੀਆਂ ਦੀ ਐਕਸੀਡੈਂਟ ‘ਚ ਮੌਤ ਹੋ ਜਾਣੀ ਪਰਿਵਾਰ ਤੇ ਸਕੇ ਸੰਬੰਧੀਆਂ ਲਈ ਅਕਹਿ ਤੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।ਉਨ੍ਹਾਂ ਕਿਹਾ ਕਿ ਪਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Check Also

ਯੂਨੀਵਰਸਿਟੀ `ਚ ਡਾ. ਹਰਮਿੰਦਰ ਸਿੰਘ ਬੇਦੀ ਦੀ ਸਵੈ-ਜੀਵਨੀ “ਲੇਖੇ ਆਵਹਿ ਭਾਗ” ‘ਤੇ ਵਿਚਾਰ-ਗੋਸ਼ਟੀ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …