Friday, March 1, 2024

ਫੌਜ ਵਿੱਚ ਦਸਤਾਰ ਦੀ ਜਗ੍ਹਾ ਨਹੀਂ ਲੈ ਸਕਦਾ ਹੈਲਮਟ – ਧਾਲੀਵਾਲ

ਅਜਨਾਲਾ ‘ਚ ਆਮ ਪਰਿਵਾਰਾਂ ਨਾਲ ਮਿਲ ਕੇ ਮਨਾਈ ਲੋਹੜੀ ਤੇ ਲੋੜਵੰਦਾਂ ਨੂੰ ਵੰਡੇ ਕੰਬਲ

ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਅਜਨਾਲਾ ਵਾਸੀਆਂ ਨਾਲ ਬਤੌਰ ਮੰਤਰੀ ਪਹਿਲੀ ਲੋਹੜੀ ਮਨਾਉਂਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਦੇ ਮਨੋਰਥ ਨੂੰ ਦੁਹਰਾਉਂਦੇ ਕਿਹਾ ਕਿ ਸਾਡਾ ਮਨੋਰਥ ਰੰਗਲੇ ਪੰਜਾਬ ਦੀ ਬਹਾਲੀ ਹੈ ਅਤੇ ਇਸ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰਾ ਮੰਤਰੀ ਮੰਡਲ ਸੁਹਿਰਦ ਯਤਨ ਕਰ ਰਿਹਾ ਹੈ।ਉਨ੍ਹਾਂ ਕਿਹਾ ਅੱਜ ਉਨਾਂ ਨੂੰ ਆਪਣੇ ਲੋਕਾਂ ਵਿੱਚ ਲੋਹੜੀ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਇਸ ਗੱਲ ਦੀ ਤਸੱਲੀ ਹੈ ਕਿ ਪੰਜਾਬ ਦੇ ਲੋਕਾਂ ਨੇ ਜਿੰਨੀ ਸ਼ਿਦਤ ਨਾਲ ਸਰਕਾਰ ਬਣਾਈ ਹੈ, ਉਸ ਤੋਂ ਵੀ ਵੱਧ ਭਰੋਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬੋਲਾਂ ‘ਤੇ ਕਰ ਰਹੇ ਹਨ।ਉਨ੍ਹਾਂ ਪੰਜਾਬ ਵਾਸੀਆਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੰਦੇ ਰੰਗਲੇ ਪੰਜਾਬ ਦੀ ਸਥਾਪਨਾ ਲਈ ਸਰਕਾਰ ਦਾ ਡੱਟਵਾਂ ਸਾਥ ਦੇਣ ਦੀ ਅਪੀਲ ਵੀ ਕੀਤੀ।ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਕੰਬਲਾਂ ਵੀ ਵੰਡੇ।
ਇਕ ਸਵਾਲ ਦੇ ਜਵਾਬ ਵਿੱਚ ਧਾਲੀਵਾਲ ਨੇ ਕਿਹਾ ਕਿ ਸਿੱਖ ਫੌਜੀਆਂ ਲਈ ਹੈਲਮਟ ਦੀ ਚੱਲ ਰਹੀ ਚਰਚਾ ਕਿਸੇ ਵੀ ਤਰ੍ਹਾਂ ਵਾਜਬ ਨਹੀਂ।ਉਨ੍ਹਾਂ ਕਿਹਾ ਕਿ ਪੱਗ ਸਿੱਖਾਂ ਦੀ ਸ਼ਾਨ ਹੈ, ਸਾਡਾ ਧਾਰਮਿਕ ਚਿੰਨ੍ਹ ਹੈ ਅਤੇ ਹੈਲਮਟ ਕਦਾਚਿਤ ਵੀ ਪੱਗ ਦੀ ਥਾਂ ਨਹੀਂ ਲੈ ਸਕਦਾ।
ਇਸ ਮੌਕੇ ਉਨ੍ਹਾਂ ਨਾਲ ਖੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਐਸ.ਡੀ.ਐਮ ਰਾਜੇਸ਼ ਕੁਮਾਰ ਸ਼ਰਮਾ, ਡੀ.ਐਸ.ਪੀ ਸੰਜੀਵ ਕੁਮਾਰ, ਐਡਵੋਕੇਟ ਰਾਜੀਵ ਮਦਾਨ ਰਾਜਾ, ਗੁਰਜੰਟ ਸਿੰਘ ਸੋਹੀ, ਚਰਨਜੀਤ ਸਿੰਘ ਸਿੱਧੂ ਬੀ.ਡੀ.ਪੀ.ਓ ਅਜਨਾਲਾ ਸੁਖਜੀਤ ਸਿੰਘ ਬਾਜਵਾ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਬਲਦੇਵ ਸਿੰਘ ਬੱਬੂ ਚੇਤਨਪੁਰਾ, ਬਲਜਿੰਦਰ ਸਿੰਘ ਮਾਹਲ, ਸ਼ਿਵਦੀਪ ਸਿੰਘ ਚਾਹਲ, ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਪ੍ਰਧਾਨ ਦੀਪਕ ਕੁਮਾਰ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜ਼ੀ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

Check Also

ਅਕਾਲ ਅਕੈਡਮੀ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਸੰਗਰੂਰ, 1ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਜਿਸ …