ਅੰਮ੍ਰਿਤਸਰ, 13 ਜਨਵਰੀ (ਦੀਪ ਦਵਿੰਦਰ ਸਿੰਘ) – ਅਜੋਕੀ ਪੰਜਾਬੀ ਕਹਾਣੀ ਵਿਚ ਨਿਵੇਕਲੀ ਪਛਾਣ ਵਾਲੇ ਕਥਾਕਾਰ ਦੀਪ ਦੇਵਿੰਦਰ ਸਿੰਘ ਦੇ ਨਵ-ਪ੍ਰਕਾਸ਼ਿਤ
ਕਹਾਣੀ ਸੰਗ੍ਰਹਿ ਤਿਰਕਾਲ-ਸੰਧਿਆ ‘ਤੇ ਵਿਚਾਰ ਚਰਚਾ ਕਰਵਾਈ ਜਾਵੇਗੀ।ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਕਰਵਾਈ ਜਾ ਰਹੀ ਇਸ ਵਿਚਾਰ ਚਰਚਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਮੋਹਨ, ਹਰਜੀਤ ਸਿੰਘ ਸੰਧੁ, ਮਨਮੋਹਨ ਸਿੰਘ ਢਿੱਲੋਂ, ਸ਼ੈਲਿੰਦਰਜੀਤ ਰਾਜਨ ਅਤੇ ਮਨਮੋਹਨ ਸਿੰਘ ਬਾਸਰਕੇ ਨੇ ਦੱਸਿਆ ਕਿ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ 15 ਜਨਵਰੀ ਐਤਵਾਰ ਸਵੇਰੇ 11.00 ਵਜੇ ਹੋਣ ਵਾਲੇ ਇਸ ਸਮਾਗਮ ਵਿੱਚ ਪੰਜਾਬੀ ਵਿਦਵਾਨ ਪੁਸਤਕ ਉਪਰ ਵਿਚਾਰ ਚਰਚਾ ਕਰਨਗੇ ਅਤੇ ਪ੍ਰਮੁੱਖ ਸਾਹਿਤਕਾਰ ਇਸ ਅਦਬੀ ਸਮਾਗਮ ਦਾ ਹਿੱਸਾ ਬਣਨਗੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media