Wednesday, October 14, 2026

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੜਕ ਸੁਰੱਖਿਆ ਸਬੰਧੀ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਸz. ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੜਕ ਸੁਰੱਖਿਆ ਸਬੰਧੀ ਸਿੱਖਿਆ ਅਧਿਕਾਰੀਆਂ ਨਾਲ ਬਚਤ ਭਵਨ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸਿੱਖਿਆ ਵਿਭਾਗ ਨਾਲ ਸਬੰਧਿਤ ਸਕੂਲ ਮੁਖੀ ਹਾਜ਼ਰ ਹੋਏ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਭੁਪਿੰਦਰ ਸਿੰਘ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿPPN1312201407 ਜ਼ਿਲ੍ਹੇ ਦੇ ਸਾਰੇ ਸਕੂਲਾਂ ਕੋਲ ਵਿਦਿਆਰਥੀਆਂ ਦੀ ਆਵਜਾਈ ਲਈ ਢੁਕਵੇਂ ਪ੍ਰਬੰਧ ਹੋਣ।ਉਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਕੂਲੀ ਵਾਹਨਾਂ ਦੀ ਜਾਂਚ ਕਰਨ।ਉਨ੍ਹਾਂ ਕਿਹਾ ਕਿ ਸਕੂਲੀ ਵਾਹਨ ਵਿੱਚ ਓਵਰਲੋਡਿਡ ਬੱਚੇ ਨਾ ਬਿਠਾਏ ਜਾਣ।ਉਨ੍ਹਾਂ ਕਿਹਾ ਕਿ ਹਰ ਸਕੂਲੀ ਵਾਹਨ ਨਾਲ ਕੰਡਕਟਰ ਜਰੂਰ ਹੋਣਾ ਚਾਹੀਦਾ ਹੈ।ਉਨਾਂ ਮੀਟਿਗ ਵਿਚ ਹਾਜਰ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਟਰਾਂਸਪੋਰਟ ਕਮੇਟੀਆਂ ਦਾ ਗਠਨ ਕਰਨ।ਹਰੇਕ ਸਕੂਲ ਦੇ ਬੱਸ ਡਰਾਈਵਰ ਕੋਲ ਲਾਇਸੰਸ ਲਾਜ਼ਮੀ ਹੋਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਲਵਜੀਤ ਕੌਰ ਕਲਸੀ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਅੰਮ੍ਰਿਤਸਰ, ਸ੍ਰੀ ਰੋਹਿਤ ਗੁਪਤਾ ਐੇਸ.ਡੀ.ਐਮ ਅੰਮ੍ਰਿਤਸਰ-1 ,ਸ੍ਰੀ ਸਤਿੰਦਰਬੀਰ ਸਿੰਘ ਜਿਲਾ ਸਿੱਖਿਆ ਅਫਸਰ (ਸ) ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply