Thursday, April 24, 2025
Breaking News

ਸਕੂਲ ‘ਚ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਓਹਾਰ

ਭੀਖੀ, 14 ਜਨਵਰੀ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਲੋਹੜੀ ਦਾ ਤਿਓਹਾਰ ਧੁਮ-ਧਾਮ ਨਾਲ ਮਨਾਇਆ ਗਿਆ।ਲੋਹੜੀ ਦੇ ਇਸ ਸ਼ੁਭ ਅਵਸਰ ‘ਤੇ ਸਕੂਲ ਵਿੱਚ ਧੂਣੀ ਬਾਲੀ ਗਈ।ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨਾਲ ਮਿਲ ਕੇੇ ਧੂਣੀ ਵਿੱਚ ਤਿਲ ਸੁੱਟ ਕੇ ਆਉਣ ਵਾਲੇ ਵਰ੍ਹੇ ‘ਚ ਸੁੱਖ ਸ਼ਾਂਤੀ ਲਈ ਕਾਮਨਾ ਕੀਤੀ ਗਈ।ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਦੱਸਿਆ ਕਿ ਲੋਹੜੀ ਦੁੱਲੇ ਭੱਟੀ ਦੀ ਕਥਾ ਅਤੇ ਮੌਸਮ ਤਬਦੀਲੀ ਨਾਲ ਸਬੰਧਤ ਹੈ।ਵਿਦਿਆਰਥਣਾਂ ਨੇ ਗਿੱਧਾ ਪਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਵਿਦਿਆਰਥੀਆਂ ਨੂੰ ਮੁੰਗਫਲੀਆਂ ਅਤੇ ਰਿਉੜੀਆਂ ਵੰਡੀਆਂ ਗਈਆਂ।

Check Also

ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …