ਭਾਰਤੀ ਅੰਬੇਡਕਰ ਮਿਸ਼ਨ ਨੇ ਦੋ ਮਿੰਟ ਦਾ ਮੌਨ ਰੱਖ ਕੇ ਦਿੱਤੀ ਸ਼ਰਧਾਂਜਲੀ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀਯ ਅੰਬੇਡਕਰ ਮਿਸ਼ਨ ਨੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦੀ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ।ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਦਲਿਤਾਂ ਦੇ ਅਨਮੋਲ ਹੀਰੇ ਸਨ, ਜਿਨ੍ਹਾਂ ਦਲਿਤਾਂ ਦੀ ਭਲਾਈ ਅਤੇ ਬੇਹਤਰੀ ਲਈ ਅਨੇਕਾਂ ਅਜਿਹੇ ਕੰਮ ਕੀਤੇ ਹਨ ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਚੌਧਰੀ ਸੰਤੋਖ ਸਿੰਘ ਵਰਗੇ ਕੁੱਝ ਵਿਰਲੇ ਹੀ ਹੁੰਦੇ ਹਨ; ਜ਼ੋ ਸਮਾਜ ਲਈ ਚੰਗੀ ਸੋਚ ਰੱਖਦੇ ਹਨ।ਭਾਰਤੀਯ ਅੰਬੇਡਕਰ ਮਿਸ਼ਨ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਚੱਬੇਵਾਲ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੁਕੇਸ਼ ਰਤਨਾਕਰ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਦੀ ਮੌਤ ਨਾਲ ਪਰਿਵਾਰ ਦੇ ਨਾਲ ਨਾਲ ਦਲਿਤ ਸਮਾਜ ਨੂੰ ਵੀ ਨਾ ਪੁਰ ਹੋਂਣ ਵਾਲਾ ਘਾਟਾ ਪਿਆ ਹੈ।
ਇਸ ਮੌਕੇ ਮਿਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰੀਤੀ ਮਹੰਤ, ਰਾਮ ਕ੍ਰਿਸ਼ਨ ਕਾਂਗੜਾ, ਮੰਜੂ ਹਰਕਿਰਨ ਕੌਰ, ਸਰਬਜੀਤ ਕੌਰ ਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਬਰਨਾਲਾ, ਸੁਖਪਾਲ ਸਿੰਘ ਭੰਮਾਬੱਦੀ, ਰਣਜੀਤ ਸਿੰਘ ਹੈਪੀ, ਜਰਨੈਲ ਸਿੰਘ,ਕ੍ਰਿਸ਼ਨ ਸੰਘੇੜਾ, ਸ਼ਸ਼ੀ ਚਾਵਰੀਆ, ਸੁਨੀਤਾ ਰਾਣੀ ਸਾਹਨੇਵਾਲ, ਨੇਹਾ ਚੰਡਾਲੀਆ, ਗੁਰਪ੍ਰੀਤ ਸਿੰਘ ਕਲਾਲਮਾਜਰਾ, ਸਾਜਨ ਕਾਂਗੜਾ, ਪਰਮਜੀਤ ਸਿੰਘ ਮੌੜਾਂ, ਲਖਵੰਤ ਸਿੰਘ ਲੱਖਾ, ਵਿਨੋਦ ਕੁਮਾਰ ਕੌਹਰੀਆ ਆਦਿ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।