Friday, September 20, 2024

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਪ ਅਸਥਾਨ ਬਾਬਾ ਹੰਦਾਲ ਵਿਖੇ ਟੇਕਿਆ ਮੱਥਾ

ਜੰਡਿਆਲਾ ਗੁਰੂ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਜੰਡਿਆਲਾ ਸ਼ਹਿਰ ਦੇ ਤਪ ਅਸਥਾਨ ਬਾਬਾ ਹੰਦਾਲ ਵਿਖੇ ਹਰ ਸਾਲ ਮਕਰ ਸੰਕ੍ਰਾਂਤੀ ਬੜੀ ਹੀ ਧੂਮ-ਧਾਮ ਨਾਲ ਮਨਾਈ ਜਾਂਦੀ ਹੈ।ਸੰਤ ਬਾਬਾ ਸੰਤੋਖ ਮੁਨੀ ਵਲੋਂ 1946 ਤੋਂ ਆਰੰਭ ਕੀਤੇ ਅਖੰਡ ਪਾਠ ਸਾਹਿਬ ਦੇ 77ਵੇਂ ਸਾਲ ਵਿੱਚ ਪ੍ਰਵੇਸ਼ ਕਰਨ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਪਰਮਾਨੰਦ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਵਿੱਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵੀ ਤਪ ਅਸਥਾਨ ਬਾਬਾ ਹੰਦਾਲ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਸੰਤ ਬਾਬਾ ਪਰਮਾਨੰਦ ਵਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …