ਰਾਵੀ ਦਰਿਆ ਤੋਂ ਪਾਰ ਕਰਦੇ ਖੇਤੀ ਕਿਸਾਨਾਂ ਨੂੰ ਦਿੱਤੇ ਤਿੰਨ ਬੇੜੇ
ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਰਾਵੀ ਦਰਿਆ ਅਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ ਅਤੇ ਉਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਧਾਲੀਵਾਲ ਨੇ ਅੱਜ ਰਾਵੀ ਦਰਿਆ ਤੋਂ ਪਾਰ ਕਰਦੇ ਤਿੰਨ ਪਿੰਡਾਂ ਨੰਗਲ ਸੋਹਲ, ਪਛੀਆ ਅਤੇ ਬਲ ਲਬੇ ਦਰਿਆ ਦੇ ਕਿਸਾਨਾਂ ਨੂੰ ਤਿੰਨ ਬੇੜੇ ਖੇਤੀ ਸੰਦ ਲਿਜਾਉਣ ਲਈ ਦਿੱਤੇ।ਉਨਾਂ ਦੱਸਿਆ ਕਿ ਰਾਵੀ ਦਰਿਆ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨ ਇਨਾਂ ਬੇੜਿਆਂ ਦੀ ਮਦਦ ਨਾਲ ਆਪਣੇ ਵੰਡੇ ਸੰਦ ਵੀ ਰਾਵੀ ਦਰਿਆ ਤੋਂ ਪਾਰ ਲਿਜਾ ਸਕਦੇ ਹਨ।ਜਿਸ ਨਾਲ ਉਨਾਂ ਨੂੰ ਕਾਫ਼ੀ ਫਾਇਦਾ ਮਿਲੇਗਾ ਉਨਾਂ ਕਿਹਾ ਕਿ ਰਾਵੀ ਦਰਿਆ ਤੇ ਸੁਰੱਖਿਆ ਕਾਰਨਾਂ ਕਰਕੇ ਪੱਕੇ ਪੁੱਲ ਨਹੀਂ ਬਣ ਸਕਦੇ।ਪਰੰਤੂ ਕਿਸਾਨਾਂ ਦੀ ਸਹੂਲਤ ਲਈ ਇਥੇ ਪਲਟੂਨ ਪੁੱਲ ਬਣਾਏ ਜਾਣਗੇ।ਉਨਾਂ ਕਿਹਾ ਕਿ ਸਾਡੀ ਸਰਕਾਰ ਹਰ ਵੇਲੇ ਕਿਸਾਨਾਂ ਦੇ ਨਾਲ ਖੜੀ ਹੈ।ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਮਿਥੇ ਸਮੇਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਫਸਲੀ ਅਦਾਇਗੀ ਕਰਨਾ ਯਕੀਨੀ ਬਣਾਇਆ ਹੈ।