ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਮਨਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਨਾਰੀ ਨਿਕੇਤਨ ਵਿਖੇ ਲੋਹੜੀ ਦਾ ਆਗਾਜ਼ ਕਰਦਿਆਂ ਬੱਚਿਆਂ ਅਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ।ਬੱਚਿਆਂ ਨੂੰ ਮੁੰਗਫਲੀ, ਰਿਓੜੀਆਂ ਵੰਡੀਆਂ ਗਈਆਂ ਅਤੇ ਉਨਾਂ ਦੀ ਤੰਦਰੁਸਤੀ ਅਤੇ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ ਹੈ।ਸਾਨੂੰ ਸਮਾਜ ਵਿਚੋਂ ਦਹੇਜ਼ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨਾ ਚਾਹੀਦਾ ਹੈ ਅਤੇ ਲੜਕਿਆਂ ਨੂੰ ਵੀ ਲੜਕੀਆਂ ਦੀ ਇੱਜ਼ਤ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਇੱਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸੁਪਰਡੈਂਟ ਸਟੇਟ ਆਫਟਰ ਕੇਅਰ ਹੋਮ, ਐਮ.ਆਰ ਹੋਮ, ਸਪੈਸ਼ਲ ਹੋਮ ਫਾਰ ਗਰਲਜ਼, ਜਗਤ ਜਯੋਤੀ ਵੈਲਫੇਅਰ ਸੁਸਾਇਟੀ ਦੇ ਨੁਮਾਇੰਦੇ ਹਾਜ਼ਰ ਸਨ।
Check Also
ਕੋਪਲ ਕੰਪਨੀ ਲਈ ਕਿਸਾਨੀ ਹਿੱਤ ਸਭ ਤੋਂ ਅਹਿਮ ਹੈ – ਸੰਜੀਵ ਬਾਂਸਲ
ਕੋਪਲ ਦੀ 14ਵੀਂ ਸਲਾਨਾ ਕਾਨਫਰੰਸ ਮੌਕੇ ਡਿਸਟ੍ਰੀਬਿਊਟਰਾਂ ਨੂੰ ਕੀਤਾ ਸਨਮਾਨਿਤ ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ …