ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਬੀਤੀ ਸ਼ਾਮ ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਰੈਡ ਕਰਾਸ ਵਲੋਂ ਬੇਬੇ ਨਾਨਕੀ ਹਸਪਤਾਲ ਵਿਖੇ 52 ਬੱਚਿਆਂ ਨੂੰ ਬੇਬੀ ਕੰਬਲ ਵੰਡੇ ਗਏ ਅਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਰੈਡ ਕਰਾਸ ਦੇ ਕਾਰਜ਼ਕਾਰੀ ਸਕੱਤਰ ਅਸੀਸਇੰਦਰ ਸਿੰਘ ਨੇ ਦੱਸਿਆ ਕਿ ਰੈਡ ਕਰਾਸ ਵਲੋਂ ਹਰ ਸਾਲ ਲੋਹੜੀ ਦੇ ਤਿਉਹਾਰ ਤੇ ਨਵਜ਼ੰਮੀਆਂ ਬੱਚੀਆਂ ਨੂੰ ਤੋਹਫੇ ਦਿੱਤੇ ਜਾਂਦੇ ਹਨ।
ਇਸ ਮੌਕੇ ਸੁਭਾਸ਼ ਸ਼ਰਮਾ, ਮੈਡੀਕਲ ਸੁਪਰਡੈਂਟ ਤੋਂ ਇਲਾਵਾ ਡਾਕਟਰ ਆਦਿ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …