ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ, ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀਮਤੀ ਅਮਨਦੀਪ ਕੌਰ ਪੀ.ਪੀ.ਐਸ, ਏ.ਡੀ.ਸੀ.ਪੀ ਟਰੈਫਿਕ ਅਤੇ ਰਾਜੇਸ਼ ਕੱਕੜ ਪੀ.ਪੀ.ਐਸ, ਏ.ਸੀ.ਪੀ ਟਰੈਫਿਕ ਅੰਮਿ੍ਰਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਛੇਹਰਟਾ ਦੇ ਐਨ.ਸੀ.ਸੀ ਕੈਡਿਟਾਂ ਨਾਲ ਟਰੈਫਿਕ ਸਾਈਕਲ ਰੈਲੀ ਕੱਢੀ ਗਈ। ਜਿਸ ਵਿੱਚ ਸਕੂਲ ਦੇ ਪ੍ਰਿੰਸੀਪਲ ਅਤੇ ਲੈਫ: ਸਤਪਾਲ ਸਿੰਘ ਮੌਜ਼ੂਦ ਸਨ।ਜੋ ਐਨ.ਸੀ.ਸੀ ਕੈਡਿਟਾਂ ਵਲੋਂ ਛੇਹਰਟਾ ਚੌਂਕ ਵਿਖੇ ਟਰੈਫਿਕ ਸਲੋਗਨ ਵਾਲੀਆਂ ਤਖਤੀਆਂ ਫੜ੍ਹ ਕੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ।ਅੰਮ੍ਰਿਤਸਰ ਪਬਲਿਕ ਸਕੂਲ਼ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।ਜਿਸ ਦੌਰਾਨ ਐਸ.ਆਈ ਹਰਭਜਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਅਤੇ ਉਹਨਾਂ ਦੇ ਸਹਿਯੋਗੀਆਂ ਨਾਲ ਐਚ.ਸੀ ਸਲਵੰਤ ਸਿੰਘ, ਸੀ.ਟੀ ਰਜੇਸ਼ ਕੁਮਾਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਵੇਂ ਮੋਟਰ ਵਹੀਕਲ ਐਕਟ ਅਧੀਨ ਆਈਆਂ ਤਬਦੀਲੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਨਵੇ ਜੁਰਮਾਨਿਆਂ ਪ੍ਰਤੀ ਵੀ ਜਾਣੂ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਅਤੇ ਸਾਰੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਹੀ ਆਪਣੇ ਵਾਹਣ ਚਲਾਉਣ ਲਈ ਪ੍ਰੇਰਿਤ ਕੀਤਾ ਗਿਆ।ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਕਦੇ ਵੀ ਓਵਰ ਸਪੀਡ ਅਤੇ ਰੈਸ਼ ਡਰਾਈਵਿੰਗ ਨਾ ਕਰਨ ਅਤੇ ਆਪਣਾ ਵਹੀਕਲ ਚਲਾਉਂਦੇ ਸਮੇਂ ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋ ਜਰੂਰ ਕਰਨ ਅਤੇ ਕਦੇ ਵੀ ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਨਾ ਕਰਨ।ਇਸ ਤੋਂ ਇਲਾਵਾ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨੈਤਿਕ ਕਦਰਾਂ ਕੀਮਤਾਂ ਨਾਲ ਜੀਵਨ ਬਤੀਤ ਕਰਨ ਲਈ ਪੇ੍ਰਰਿਤ ਕੀਤਾ ਗਿਆ।
ਇਸ ਤੋਂ ਇਲਾਵਾ ਨੈਕਿਸ ਅੰਮ੍ਰਿਤਸਰ ਟੀਮ ਦੇ ਨਾਲ ਅਲਫਾ ਵਨ ਵਿਖੇ ਟਰੈਫਿਕ ਅੁਜੈਕੇਸ਼ਨ ਵਲੋਂ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਅਤੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ ਅਤੇ ਘਰ ਤੋਂ ਚੱਲਣ ਲੱਗਿਆਂ ਆਪਣੇ ਵਹੀਕਲ ਨੂੰ ਚੰਗੀ ਤਰਾਂ ਚੈਕ ਕਰਨ ਬਾਰੇ ਵੀ ਪ੍ਰੇਰਿਤ ਕੀਤਾ ਗਿਆ ਅਤੇ ਆਪਣੇ ਵਹੀਕਲ ਦੇ ਮੁਕੰਮਲ ਕਾਗਜ਼ਾਤ ਗੱਡੀ ਵਿੱਚ ਰੱਖਣ, ਲੇਨ ਡਰਾਈਵਿੰਗ, ਸ਼ਰਾਬ ਪੀ ਕੇ ਵਹੀਕਲ ਨਾ ਚਲਾਉਣ ਬਾਰੇ, ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਨਾ ਕਰਨ ਆਦਿ ਬਾਰੇ ਜਾਗਰੂਕ ਕੀਤਾ ਗਿਆ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …