Sunday, September 8, 2024

ਸਮਰਾਲਾ ਟਰੈਫਿਕ ਪੁਲਿਸ ਵਲੋਂ ਸੜਕ ਸੁਰੱਖਿਆ ਹਫਤਾ ਮਨਾਇਆ ਗਿਆ

ਵਾਹਨਾਂ ਨੂੰ ਰੈਫਲੈਕਟਰ ਲਗਾਏ ਤੇ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਸਬੰਧੀ ਦਿੱਤੀ ਜਾਣਕਾਰੀ

ਸਮਰਾਲਾ, 17 ਜਨਵਰੀ (ਇੰਦਰਜੀਤ ਸਿੰਘ ਕੰਗ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੌਮੀ ਸੜਕ ਸੁਰੱਖਿਆ ਹਫਤੇ ਅਧੀਨ ਸਮਰਾਲਾ ਟਰੈਫਿਕ ਪੁਲਿਸ ਵੱਲੋਂ 11 ਤੋਂ 17 ਜਨਵਰੀ ਤੱਕ ਸੜਕ ਸੁਰੱਖਿਆ ਹਫਤਾ ਸਮਰਾਲਾ ਟਰੈਫਿਕ ਪੁਲਿਸ ਇੰਚਾਰਜ ਤੇਜਿੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ।ਸਮਰਾਲਾ ਸ਼ਹਿਰ ਵਿੱਚ ਟਰੈਫਿਕ ਸੁਰੱਖਿਆ ਸਬੰਧੀ ਵੱਖ-ਵੱੱਖ ਥਾਵਾਂ ‘ਤੇ ਜਾਣਕਾਰੀ ਦਿੱਤੀ ਗਈ ਅਤੇ ਚੈਕਿੰਗ ਦੌਰਾਨ ਜਿਹੜੇ ਵਾਹਨ ਚਾਲਕਾਂ ਨੇ ਸੀਟ ਬੈਲਟਾਂ ਲਾਈਆਂ ਹੋਈਆਂ ਸਨ ਜਾਂ ਸੜਕੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣ ਕਰ ਰਹੇ ਸਨ, ਉਨਾਂ ਨੂੰ ਰੋਕ ਕੇੇ ਫੁੱਲ ਦੇ ਸਨਮਾਨਿਤ ਕੀਤਾ ਗਿਆ।ਇਸ ਹਫਤੇ ਦੌਰਾਨ ਟਰੈਫਿਕ ਇੰਚਾਰਜ ਤੇਜਿੰਦਰ ਸਿੰਘ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਸਕੂਲਾਂ ਵਿੱਚ ਜਾ ਕੇ ਟਰੈਫਿਕ ਨਿਯਮਾਂ ਸਬੰਧੀ ਕੈਂਪ ਵੀ ਲਗਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਨੇ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕੀਤੀ ਤਾਂ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਮੋਟਰ ਸਾਈਕਲਾਂ ਦੇ ਪਟਾਕੇ ਵਜਾਉਣ ਵਾਲਿਆਂ ਨੂੰ ਸਖਤ ਤਾੜਨਾ ਕਰਦੇ ਹੋਏ ਕਿਹਾ ਕਿ ਅਜਿਹੇ ਮੋਟਰ ਸਾਈਕਲ ਬੋਂਡ ਕੀਤੇ ਜਾਣਗੇ।
ਹਫਤੇ ਦੇ ਆਖਰੀ ਦਿਨ ਖੰਨਾ ਪੁਲਿਸ ਜ਼ਿਲ੍ਹਾ ਦੇ ਡੀ.ਐਸ.ਪੀ (ਟਰੈਫਿਕ) ਕਰਨੈਲ ਸਿੰਘ ਨੇ ਵੱਖ ਵੱਖ ਸ਼ਹਿਰਾਂ ਵਿੱਚ ਜਾ ਕੇ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਪਿੰਡ ਉਟਾਲਾਂ ਦੇ ਟੂਰਨਾਮੈਂਟ ‘ਚ ਆਮ ਲੋਕਾਂ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ।ਜਿਨ੍ਹਾਂ ਵਾਹਨਾਂ ਦੇ ਰੈਫਲੈਕਟਰ ਨਹੀਂ ਲੱਗੇ ਹੋਏ ਸਨ, ਉਨ੍ਹਾਂ ਨੇ ਰਿਫਲੈਕਟਰ ਵੀ ਲਗਾਏ।ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਅਜਕਲ ਟਰੈਫਿਕ ਸਮੱਸਿਆ ਬਹੁਤ ਵਧ ਗਈ ਹੈ, ਜਿਸ ਕਾਰਨ ਕੀਮਤੀ ਮਨੁੱਖੀ ਜਾਨਾਂ ਅਜ਼ਾਈਂ ਜਾਂਦੀਆਂ ਹਨ, ਪ੍ਰੰਤੂ ਇਸ ਵਿੱਚ ਗਲਤੀ ਮਨੁੱਖ ਦੀ ਹੀ ਹੁੰਦੀ ਹੈ।ਇਸ ਲਈ ਕਦੇ ਵੀ ਨਸ਼ਾ ਕਰਕੇ ਵਾਹਨ ਨਾ ਚਲਾਇਆ ਜਾਵੇ।ਜੋ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਆਪ ਵੀ ਆਪਣੀ ਜਾਨ ਤੋਂ ਹੱਥ ਧੌਂਦੇ ਹਨ ਅਤੇ ਆਮ ਲੋਕਾਂ ਅਤੇ ਰਾਹਗੀਰਾਂ ਦੀ ਜਾਨ ਦਾ ਵੀ ਖੌਅ ਬਣਦੇ ਹਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …