Sunday, September 15, 2024

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਰਨਾ ਸਥਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ

ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਮੂਹਿੰਮ ਚਲਾਈ ਜਾ ਰਹੀ ਹੈ।ਇਸ ਮੂਹਿੰਮ ਤਹਿਤ ਬਲਾਕ ਪਠਾਨਕੋਟ ਦੇ ਕਸਬਾ ਸਰਨਾ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵਲੋਂ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਬੀਜ਼ਾਂ ਦੇ ਸੈਂਪਲ ਵੀ ਭਰੇ ਗਏ।ਊਨਾਂ ਦੇ ਨਾਲ ਡਾ. ਪ੍ਰਿਤਪਾਲ ਸਿੰਘ, ਡਾ. ਨਰਿੰਦਰ ਕੌਰ ਖੇਤੀਬਾੜੀ ਵਿਕਾਸ ਅਫਸਰ, ਜੀਵਨ ਲਾਲ, ਰਘਬੀਰ ਸਿੰਘ ਵੀ ਹਾਜ਼ਰ ਸਨ।
ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਫਸਲਾਂ ਉੱਪਰ ਹਮੇਸ਼ਾਂ ਕੀਟਨਾਸ਼ਕਾਂ ਦੀ ਸਹੀ ਮਿਕਦਾਰ ਹੀ ਵਰਤਣੀ ਚਾਹੀਦੀ ਹੈ।ਊਨਾਂ ਕਿਹਾ ਕਿ ਸਿਫਾਰਸ਼ ਨਾਲ ਵਧੇਰੇ ਕੀਟਨਾਸ਼ਕ ਜਾਂ ਰਸਾਇਣਕ ਖਾਦਾਂ ਵਰਤਣ ਨਾਲ ਕੀੜਿਆਂ ਵਿੱਚ ਪ੍ਰਤੀਰੋਧਕ ਸ਼ਕਤੀ ‘ਚ ਵਾਧਾ ਤੇ ਭੋਜਨ ਪ੍ਰਦੂਸ਼ਿਤ ਹੂੰਦਾ ਹੈ।ਜਿਸ ਨਾਲ ਕਈ ਤਰਾਂ ਦੀਆਂ ਮਨੂੱਖੀ ਅਲਾਮਤਾਂ ਵਧਦੀਆਂ ਹਨ।ਊਨਾਂ ਖਾਦ, ਬੀਜ਼ ਅਤੇ ਕੀਟਨਾਸ਼ਕ ਰਸਾਇਣਾਂ ਦੀ ਵਿਕਰੀ ਨਾਲ ਸੰਬੰਧਤ ਦਸਤਾਵੇਜ਼ਾਂ ਦੀ ਚੈਕਿੰਗ ਕੀਤੀ ਅਤੇ ਜਿੰਨਾਂ ਡੀਲਰਾਂ ਦੀਆਂ ਊਣਤਾਈਆਂ ਪਾਈਆਂ ਗਈਆਂ, ਊਨਾਂ ਨੂੰ ਤਾੜਨਾ ਕਰਦਿਆਂ ਭਵਿੱਖ ਵਿੱਚ ਕਾਗਜ਼ਾਤ ਦਰੂਸਤ ਕਰਨ ਦੀ ਹਦਾਇਤ ਕੀਤੀ।ਉਨਾਂ ਚਿਤਾਵਨੀ ਦਿੱਤੀ ਜੇਕਰ ਕੋਈ ਦੂਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ਼ ਵੇਚਦਾ ਪਾਇਆ ਗਿਆ ਤਾਂ ਊਸ ਵਿਰੁੱਧ ਖਾਦ ਕੰਟਰੋਲ ਆਰਡਰ 1985, ਇੰਸੈਕਟੀਸਾਈਡ ਐਕਟ 1968, ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ਼ ਖ੍ਰੀਦਣ ਸਮੇਂ ਦੂਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੂੰਦਾ ਹੈ ਤਾਂ ਊਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਸ਼ਿਕਾਇਤ ਕਰਨ।
ਇਸ ਮੌਕੇ ਵੱਖ-ਵੱਖ ਖੇਤੀ ਸਮੱਗਰੀ ਦੀਆਂ ਦੂਕਾਨਾਂ ਤੋਂ ਫਸਲਾਂ ਅਤੇ ਸਬਜ਼ੀਆਂ ਵਾਲੀਆਂ ਫਸਲਾਂ ਦੇ ਬੀਜ਼ਾਂ ਦੇ ਸੈਂਪਲ ਵੀ ਭਰੇ ਗਏ।

Check Also

ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …