ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਫ੍ਰੀ ਆਨਲਾਈਨ ਕੋਚਿੰਗ ਕਲਾਸਾਂ ਲਗਾ ਕੇ ਪ੍ਰਾਰਥੀਆਂ ਨੂੰ ਕੋਚਿੰਗ ਦਿੱਤੀ ਗਈ ਸੀ।ਜਿਲ੍ਹਾ ਪਠਾਨਕੋਟ ਦੇ ਬਹੁਤ ਸਾਰੇ ਪ੍ਰਾਰਥੀ ਅਜਿਹੇ ਹਨ ਜਿਨ੍ਹਾਂ ਨੇ ਇਸ ਫ੍ਰੀ ਆਨਲਾਈਨ ਕੋਚਿੰਗ ਦਾ ਲਾਭ ਪ੍ਰਾਪਤ ਕਰਕੇ ਵੱਖ ਵੱਖ ਸਰਕਾਰੀ ਨੋਕਰੀਆਂ ਲਈ ਪ੍ਰੀਖਿਆਵਾਂ ਪਾਸ ਕੀਤੀਆਂ ਹਨ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਜਰੂਰਤਮੰਦ ਪ੍ਰਾਰਥੀ ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ, ਨੂੰ ਮੁਫਤ ਪੜਨਯੋਗ ਸਮੱਗਰੀ ਦੀ ਵੰਡ ਕੀਤੀ ਗਈ।ਇਹ ਕਿਤਾਬਾਂ ਰੋਜ਼ਗਾਰ ਅਫਸਰ ਰਮਨ ਦੁਆਰਾ ਵੰਡੀਆਂ ਗਈਆਂ।ਰੋਜ਼ਗਾਰ ਅਫਸਰ ਰਮਨ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਸਬੰਧੀ ਫ੍ਰੀ ਕੋਚਿੰਗ ਦਿੱਤੀ ਜਾਵੇਗੀ।ਜੋ ਚਾਹਵਾਨ ਪ੍ਰਾਰਥੀ ਕੋਚਿੰਗ ਲੈਣਾ ਚਾਹੂੰਦਾ ਹੈ, ਊਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਲਿਕਪੁਰ ਪਠਾਨਕੋਟ ਵਿਖੇ ਵਿਜ਼ਟ ਕਰ ਸਕਦੇ ਹਨ।ਹੈਲਪਲਾਈਨ ਨੰ: 7657825214 ‘ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …