Saturday, July 27, 2024

ਖ਼ਾਲਸਾ ਕਾਲਜ ਵੂਮੈਨ ਵਿਖੇ 7 ਰੋਜ਼ਾ ਐਨ.ਐਸ.ਐਸ ਕੈਂਪ ਸਮਾਪਤ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ 7 ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਕੀਤਾ ਗਿਆ।ਉਨਾਂ ਨੇ ਵਲੰਟੀਅਰਾਂ ਨੂੰ ਵਿਦਿਆਰਥੀ ਜੀਵਨ ’ਚ ਐਨ.ਐਸ.ਐਸ ਨਾਲ ਜੁੜਨ ਦਾ ਮਹੱਤਵ ਦੱਸਦਿਆਂ ਭਵਿੱਖ ’ਚ ਮਾਨਵਤਾ ਦੀ ਸੇਵਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।ਕੈਂਪ ਮੌਕੇ ਬੌਧਿਕ ਸੈਸ਼ਨ ’ਚ ਵਲੰਟੀਅਰਾਂ ਨੂੰ ਨੈਤਿਕ ਸਿੱਖਿਆ, ਸੰਤੁਲਿਤ ਭੋਜਨ ਅਤੇ ਯੋਗਾ ਦੇ ਮਹੱਤਵ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ।ਪ੍ਰੋਗਰਾਮ ਅਫ਼ਸਰ ਪ੍ਰੋ. ਸਮਨਦੀਪ ਕੌਰ ਅਤੇ ਡਾ. ਪ੍ਰਦੀਪ ਕੌਰ ਨੇ ਵਲੰਟੀਅਰਾਂ ਨੂੰ ਐਨ.ਐਸ.ਐਸ ਦੇ ਉਦੇਸ਼ ਤੋਂ ਜਾਣ ਕਰਵਾਉਂਦਿਆਂ ਸਮਾਜ ਪ੍ਰਤੀ ਫਰਜ਼ਾਂ ਪ੍ਰਤੀ ਜਾਗਰੂਕ ਕੀਤਾ।
ਵਲੰਟੀਅਰਾਂ ਨੇ ਪਿੰਡ ਦੇ ਲੋਕਾਂ ਨੂੰ ਸਾਫ਼-ਸਫ਼ਾਈ, ਨਸ਼ਾਖੋਰੀ, ਬੇਟੀ ਬਚਾਓ, ਬੇਟੀ ਪੜ੍ਹਾਓ ਆਦਿ ਮੁੱਦਿਆਂ ਬਾਰੇ ਜਾਗਰੂਕ ਕੀਤਾ, ਜਦਕਿ ਸਭਿਆਚਾਰਕ ਗਤੀਵਿਧੀਆਂ ਦੇ ਸੈਸ਼ਨ ’ਚ ਵਲੰਟੀਅਰਾਂ ਨੇ ਕਵਿਤਾ ਉਚਾਰਣ, ਗੀਤ ਗਾਇਨ, ਭਾਸ਼ਣ ਅਤੇ ਨਾਚ ਰਾਹੀਂ ਆਪਣੀ ਪ੍ਰਤਿਭਾ ਨੂੰ ਉਭਾਰਿਆ।ਵਲੰਟੀਅਰਾਂ ਨੇ ਆਪਣੇ ਆਲ਼ੇ-ਦੁਆਲ਼ੇ ਨੂੰ ਸਾਫ਼ ਰੱਖਣ ਤੇ ਆਪਣੇ ਦੇਸ਼ ਵਲੋਂ ਚਲਾਈ ਜਾ ਰਹੀ ‘ਸਵੱਛ ਭਾਰਤ’ ਮੁਹਿੰਮ ਨੂੰ ਪੂਰਾ ਕਰਨ ਦਾ ਪ੍ਰਣ ਵੀ ਲਿਆ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …