ਜੰਡਿਆਲਾ ਗੁਰੂ, 13 ਦਸੰਬਰ (ਹਰਿੰਦਰਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜ਼ਿਲੇ ਪੱਧਰ ਦਾ ਮਾਰਸ਼ਲ ਆਰਟਸ ਮੁਕਾਬਲਾ ਸੰਗਰੂ੍ਰਰ ਵਿਖੇ 7 ਤੋ 10 ਦਸੰਬਰ ਨੂੰ ਕਰਵਾਇਆ ਗਿਆ, ਜਿਸ ਵਿੱਚ ਫਤਿਹ ਅਕੈਡਮੀ ਦੇ ਵਿਦਿਆਰਥੀਆਂ ਨੇ 1 ਸੋਨੇ, 3 ਚਾਂਦੀ ਅਤੇ 2 ਕਾਂਸੇ ਦੇ ਤਗਮੇ ਹਾਸਲ ਕੀਤੇ। ਨਵਰੀਤ ਸਿੰਘ ਨੇ ਸੋਨੇ ਦੇ ਤਗਮੇ ਅਤੇ ਤੇਜਵਰਨ ਸਿੰਘ, ਰਮਨਜੀਤ ਕੌਰ ਤੇ ਸੈਫਰਨਜੋਤ ਕੋਰ ਨੇ ਚਾਂਦੀ ਦੇ ਤਗਮੇ ਅਤੇ ਅਮਨਬੀਰ ਕੋਰ ਤੇ ਬਿਸ਼ਾਲਦੀਪ ਸਿੰਘ ਨੇ ਕਾਂਸੇ ਦੇ ਤਗਮੇ ਹਾਸਲ ਕੀਤੇ ਅਤੇ ਇਹਨਾ ਚਾਰਾ ਵਿਦਿਆਰਥੀਆ ਨੂੰ ਨੈਸ਼ਨਲ ਪੱਧਰ ਤੇ ਖੇਡਣ ਲਈ ਚੁਣਿਆ ਗਿਆ।ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਕੈਡਮੀ ਦੀ ਇਸ ਜਿੱਤ ਦਾ ਸਿਹਰਾ ਅਕੈਡਮੀ ਦੇ ਕੋਚ ਦੇ ਸਿਰ ਬੱਝਦਾ ਹੈ, ਜਿਨ੍ਹਾਂ ਦੀ ਮਿਹਨਤ ਸਦਕਾ ਹੀ ਖਿਡਾਰੀ ਉੱਚੇ ਸਿਖਰ ਪ੍ਰਾਪਤ ਕਰ ਪਾਉਂਦੇ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …