Wednesday, May 28, 2025
Breaking News

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਇਸ ਧਾਰਮਿਕ ਸਮਾਗਮ ਮੌਕੇ ਸਾਹਿਬਜ਼ਾਦਿਆਂ ਦੇ ਜੀਵਨ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲਾ, ਕਵਿਤਾ ਉਚਾਰਨ ਆਦਿ ਗਤੀਵਿਧੀਆਂ ਵੀ ਕਰਵਾਈਆਂ ਗਈਆਂ।ਸਟਾਫ ਅਤੇ ਵਿਦਿਆਰਥੀਆਂ ਦੁਆਰਾ ਸ੍ਰੀ ਚੌਪਈ ਸਾਹਿਬ ਦੇ ਜਾਪ ਕੀਤੇ ਗਏ।
ਪ੍ਰਿੰ: ਸ੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਸਿੱਖ ਕੌਮ ਦੇ ਇਤਿਹਾਸ ਸਬੰਧੀ ਜਾਣੂ ਹੋਣ ਅਤੇ ਸਹੀ ਮਾਰਗ-ਦਰਸ਼ਨ ਅਪਨਾਉਣ ਲਈ ਪ੍ਰੇਰਿਆ।ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਰਧਾ ਸਹਿਤ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।ਇਸ ਮੌਕੇ ਸਕੂਲ ਅਧਿਆਪਕਾਂ, ਸਟਾਫ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …