Saturday, July 27, 2024

ਕੈਬਨਿਟ ਮੰਤਰੀ ਅਰੋੜਾ ਵਲੋਂ 8ਵੇਂ ਆਲ ਇੰਡੀਆ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ

ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵਲੋਂ ਅੱਜ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਕਲੱਬ ਮਸਤੂਆਣਾ ਸਾਹਿਬ ਵਿਖੇ 8ਵੇਂ ਆਲ ਇੰਡੀਆ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।ਉਨ੍ਹਾਂ ਪ੍ਰਬੰਧਕਾਂ ਦੇ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਇਹ ਸ਼ਾਨਦਾਰ ਉਪਰਾਲਾ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵੀ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੱਲਿਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਵਾਲੀਬਾਲ ਟੈਰਨਾਮੈਂਟ ਵਿਚ ਸ਼ਾਮ ਹੋਣ ਪਹੁੰਚੇ ਵੱਖ ਵੱਖ ਰਾਜਾਂ ਦੇ ਖਿਡਾਰੀਆਂ ਨੂੰ ਸ਼ੁੁਭਕਾਮਨਾਵਾਂ ਭੇਟ ਕੀਤੀਆਂ ਅਤੇ ਭਵਿੱਖ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ।ਅਮਨ ਅਰੋੜਾ ਨੇ ਇਹ ਵੀ ਦੱਸਿਆ ਕਿ ਆਉਂਦੀ 4 ਅਤੇ 5 ਫਰਵਰੀ ਨੂੰ ਲੌਂਗੋਵਾਲ ਵਿਖੇ ਉਨ੍ਹਾਂ ਦੇ ਪਿਤਾ ਜੀ ਦੀ ਯਾਦ ਵਿੱਚ ਬਾਬੂ ਭਗਵਾਨ ਦਾਸ ਅਰੋੜਾ ਯਾਦਗਾਰੀ ਸੁਨਾਮ ਸੁਪਰ ਲੀਗ ਕਰਵਾਈ ਜਾ ਰਹੀ ਹੈ।ਜਿਸ ਵਿੱਚ ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸਿੰਗ ਦੇ ਦਿਲਚਸਪ ਮੁਕਾਬਲੇ ਵੀ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚੋਂ ਖੇਡ ਹੀਰਿਆਂ ਦੀ ਤਲਾਸ਼ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ।ਉਨ੍ਹਾਂ ‘ਖੇਡਾਂ ਹਲਕਾ ਸੁਨਾਮ ਦੀਆਂ’ ਤਹਿਤ ਕਰਵਾਈ ਜਾਣ ਵਾਲੀ ਸੁਪਰ ਲੀਗ ਵਿੱਚ ਵੱਧ ਤੋਂ ਵੱਧ ਟੀਮਾਂ ਨੂੰ ਭਾਗ ਲੈਣ ਦਾ ਸੱਦਾ ਦਿੱਤਾ।
ਇਸ ਦੋ ਰੋਜ਼ਾ ਖੇਡ ਟੂਰਨਾਮੈਂਟ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਤੋਂ ਆਏ ਲੜਕਿਆਂ ਤੇ ਲੜਕੀਆਂ ਦੀਆਂ 6-6 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਨ੍ਹਾਂ ਵਿੱਚ ਅੰਤਰਰਾਸ਼਼ਟਰੀ ਪ੍ਰਸਿੱਧੀ ਪ੍ਰਾਪਤ ਖਿਡਾਰੀ ਵੀ ਸ਼ਾਮਲ ਹਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਟੂਰਨਾਮੈਂਟ ਹਰ ਸਾਲ ਵਾਲੀਬਾਲ ਕੋਚ ਸਵ. ਸ੍ਰੀ ਨਰਾਇਣ ਸ਼ਰਮਾ ਦੀ ਯਾਦ ਵਿੱਚ ਉਨ੍ਹਾਂ ਦੇ ਸਿਖਿਆਰਥੀਆਂ ਵਲੋਂ ਕਰਵਾਇਆ ਜਾਂਦਾ ਹੈ।
ਉਦਘਾਟਨ ਮੌਕੇ ਜਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ, ਜਸਪਾਲ ਸਿੰਘ ਸਿੱਧੂ, ਸੁੱਖ ਸਾਹੋਕੇ, ਕਾਲਾ ਬਡਰੁੱਖਾਂ, ਹਰਪਾਲ ਸਿੰਘ ਬਡਰੁੱਖਾਂ, ਹਰਮਿੰਦਰ ਪਾਲ ਸਿੰਘ, ਗਗਨਦੀਪ, ਹਰਪ੍ਰੀਤ ਕੌਰ, ਬਲਜਿੰਦਰ ਕੌਰ ਵੀ ਹਾਜ਼ਰ ਸਨ।

 

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …