Saturday, June 20, 2026

ਸ਼਼੍ਰੋਮਣੀ ਕਮੇਟੀ ਪ੍ਰਧਾਨ ’ਤੇ ਹਮਲਾ ਮੰਦਭਾਗਾ, ਅਕਾਲੀ ਲੀਡਰਸ਼ਿਪ ਸਵੈ ਪੜਚੋਲ ਕਰੇ – ਪ੍ਰੋ: ਖਿਆਲਾ

ਅੰਮ੍ਰਿਤਸਰ 18 ਜਨਵਰੀ (ਸੁਖਬੀਰ ਸਿੰਘ) – ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਮੁਹਾਲੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ `ਤੇ ਹੋਏ ਹਮਲੇ ਦੀ ਸਖਤ ਸ਼ਬਦਾਂ `ਚ ਨਿਖੇਧੀ ਕੀਤੀ ਹੈ, ਉਥੇ ਹੀ ਅਕਾਲੀ ਦਲ (ਬਾਦਲ) ਨੂੰ ਸਵੈ ਪੜਚੋਲ ਕਰਨ ਲਈ ਕਿਹਾ ਹੈ, ਕਿ ਹਮਲਾ ਕਿਉਂ ਹੋਇਆ ਅਤੇ ਅਜਿਹੀ ਮੰਦਭਾਗੀਆਂ ਘਟਨਾਵਾਂ ਕਿਉਂ ਵਾਪਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸ਼਼੍ਰੋਮਣੀ ਕਮੇਟੀ ਸਿੱਖ ਕੌਮ ਦੀ ਇਕ ਗੌਰਵਸ਼ਾਲੀ ਤੇ ਵੱਕਾਰੀ ਸੰਸਥਾ ਹੈ, ਇਸ ਦੇ ਪ੍ਰਧਾਨ ਦੀ ਗੱਡੀ ’ਤੇ ਕਿਸੇ ਵੀ ਹਾਲਤ ਵਿਚ ਪਥਰਾਅ ਜਾਂ ਹਮਲਾ ਨਹੀਂ ਸੀ ਕੀਤਾ ਜਾਣਾ ਚਾਹੀਦਾ।ਉਨ੍ਹਾਂ ਮੋਰਚੇ ’ਚ ਸ਼ਾਮਲ ਸ਼ਰਾਰਤੀ ਅਨਸਰਾਂ ਨੂੰ ਕਾਬੂ ’ਚ ਨਾ ਰੱਖ ਸਕਣ ਲਈ ਮੋਰਚੇ ਦੇ ਆਗੂਆਂ ਅਤੇ ਪ੍ਰਸਾਸ਼ਨ ਨੂੰ ਵੀ ਜਿੰਮੇਵਾਰ ਠਹਿਰਾਇਆ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਕੀਤੀਆਂ ਸ਼਼੍ਰੋਮਣੀ ਕਮੇਟੀ ਅੱਗੇ ਆ ਰਹੀਆਂ ਹਨ।ਅਕਾਲੀ ਦਲ ਅਤੇ ਇਸ ਦੀ ਲੀਡਰਸ਼ਿਪ ਨੂੰ ਆਪਣੀਆਂ ਜੜ੍ਹਾਂ ਵੱਲ ਪਰਤਣ ਤੋਂ ਪਹਿਲਾਂ ਸਿੱਖੀ ਸਿਧਾਂਤ ’ਤੇ ਮਜ਼ਬੂਤੀ ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਕਾਰੋਬਾਰੀ ਅਤੇ ਨਿੱਜੀ ਸਿਆਸੀ ਹਿੱਤਾਂ ਨੂੰ ਪੰਥਕ ਅਤੇ ਲੋਕ ਹਿੱਤਾਂ ਤੋਂ ਉਪਰ ਰੱਖਣ ਕਰਕੇ ਹੀ ਅਕਾਲੀ ਦਲ ਆਪਣੀ ਜ਼ਮੀਨ ਗੁਵਾ ਬੈਠਾ ਹੈ।ਪੰਥ ਅਤੇ ਪੰਜਾਬ ਪ੍ਰਤੀ ਸੁਹਿਰਦਤਾ ਦੀ ਅਣਹੋਂਦ ਵਿਚ ਅਕਾਲੀ ਦਲ ਵੱਲੋਂ ਆਪਣੀ ਸ਼ਾਖ ਮੁੜ ਬਹਾਲ ਕਰਨ ਲਈ ਅਪਣਾਈ ਜਾ ਰਹੀ ਰਣਨੀਤੀ ਸ਼਼੍ਰੋਮਣੀ ਕਮੇਟੀ ਦੇ ਅਕਸ ਨੂੰ ਹੀ ਹੋਰ ਠੇਸ ਪਹੁੰਚਾ ਰਹੀ ਹੈ।ਉਨ੍ਹਾਂ ਕਿਹਾ ਕਿ ਬਾਦਲਕਿਆਂ ਨੂੰ ਅੰਤਰ ਝਾਤ ਮਾਰਦਿਆਂ ਆਪਣੀਆਂ ਗ਼ਲਤੀਆਂ ਤੇ ਗੁਨਾਹਾਂ ਲਈ ਦਿਲੋਂ ਪਛਤਾਵਾ ਕਰਨਾ ਚਾਹੀਦਾ ਹੈ, ਨਾ ਕਿ ਦਿਖਾਵਾ ਕਰਨਾ ਚਾਹੀਦਾ ਹੈ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …