ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਵਿੱਚ ਪੈਂਦੇ ਵਾਰਡ ਨੰ.19 ਦੇ ਇਲਾਕੇ ਸੁੰਦਰ ਨਗਰ ਮੁਸਤਫ਼ਾਬਾਦ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਲੱਗੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਮੇਅਰ ਰਿੰਟੂ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਅੱਜ ਨਵਾਂ ਟਿਊਬਵੈਲ ਸ਼ੁਰੂ ਕੀਤਾ ਗਿਆ ਹੈ।ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਕੁਦਰਤ ਦੀ ਅਨਮੋਲ ਦੇਣ ਹੈ ਤੇ ਅੱਜ ਦੇ ਯੁੱਗ ਦੀ ਲੋੜ ਹੈ ਕਿ ਪਾਣੀ ਦੀ ਦੁਰਵਰਤੋ ਨਾ ਹੋਣ ਦਿੱਤੀ ਜਾਵੇ।ਇਸ ਲਈ ਸਾਨੂੰ ਇਸ ਦੀ ਸਾਂਭ-ਸੰਭਾਲ ਦੇ ਉਪਰਾਲੇ ਵੀ ਕਰਨੇ ਚਾਹੀਦੇ ਹਨ, ਜੋਕਿ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ।
ਉਹਨਾਂ ਦੇ ਨਾਲ ਸ਼੍ਰੀਮਤੀ ਗੁਰਜੀਤ ਕੌਰ ਕੌਂਸਲਰ, ਅਨੇਕ ਸਿੰਘ, ਕੁਲਵੰਤ ਸਿੰਘ ਵੇਰਕਾ, ਸੀਤਾ ਰਾਮ, ਧੱਮੂ ਪ੍ਰਧਾਨ, ਐਸ.ਡੀ.ਓ ਹਰਜਿੰਦਰ ਸਿੰਘ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …