Monday, May 20, 2024

ਜੇ.ਪੀ ਨੱਢਾ ਦੀ ਅਗਵਾਈ ‘ਚ ਭਾਜਪਾ ਭਾਰੀ ਬਹੁਮਤ ਨਾਲ ਜਿੱਤੇਗੀ 2024 ਦੀਆਂ ਲੋਕ ਸਭਾ ਚੋਣਾਂ – ਦਾਮਨ ਬਾਜਵਾ

ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਭਾਜਪਾ ਦੀ ਚੱਲ ਰਹੀ ਦੋ ਦਿਨਾ ਕੌਮੀ ਕਾਰਜ਼ਕਾਰਣੀ ਮੀਟਿੰਗ ਵਿੱਚ ਜੇ.ਪੀ ਨੱਢਾ ਨੂੰ ਦੂਜੀ ਵਾਰ 2024 ਤੱਕ ਕੌਮੀ ਪ੍ਰਧਾਨ ਚੁਣਿਆ ਗਿਆ ਹੈ।ਸੁਨਾਮ ਊਧਮ ਸਿੰਘ ਵਾਲਾ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਉਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਜੇ.ਪੀ ਨੱਢਾ ਦੀ ਕਾਬਲ ਪ੍ਰਧਾਨਗੀ ਅਤੇ ਸਮੁੱਚੀ ਲੀਡਰਸ਼ਿਪ ਦੀ ਰਹਿਨੁਮਾਈ ਹੇਠ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਬਹੁਮਤ ਨਾਲ ਜਿੱਤ ਹਾਸਲ ਕਰੇਗੀ।ਮੈਡਮ ਦਾਮਨ ਥਿੰਦ ਬਾਜਵਾ ਨੇ ਇਸ ਫੈਸਲੇ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

Check Also

ਗੁਰੂ ਨਾਨਕ ਦੇਵ ਮੈਡੀਕਲ ਕਾਲਜ ਨੂੰ ਏਮਜ਼ ‘ਚ ਤਬਦੀਲ ਕੀਤਾ ਜਾਵੇਗਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਾ: ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ …