Monday, May 20, 2024

ਸੰਯਕਤ ਕਿਸਾਨ ਮੋਰਚੇ ਨਾਲ ਸਬੰਧਿਤ ਸੰਗਰੂਰ ਜਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ

ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਸੰਯਕਤ ਕਿਸਾਨ ਮੋਰਚੇ ਨਾਲ ਸਬੰਧਤ ਸੰਗਰੂਰ ਜਿਲ੍ਹੇੇ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਸਤਵੰਤ ਸਿੰਘ ਖੰਡੇਬਾਦ ਦੀ ਪ੍ਰਧਾਨਗੀ ਹੇਠ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਹੋਈ।ਮੀਟਿੰਗ ਵਿੱਚ ਮੋਰਚੇ ਵਲੋਂ ਜੀਂਦ ਵਿਖੇ 26 ਜਨਵਰੀ ਨੂੰ ਉੱਤਰੀ ਭਾਰਤ ਦੇ 6 ਸੂਬਿਆਂ ਦੀ ਰੱਖੀ ਮਹਾਂਪੰਚਾਇਤ ਵਿੱਚ ਸ਼਼ਮੂਲੀਅਤ ਕਰਨ ਅਤੇ ਮੈਡੀਕਲ ਕਾਲਜ ਮਸਤੂਆਣਾ ਸਾਹਿਬ ਦੇ ਚੱਲ ਰਹੇ ਮਸਲੇ ਬਾਰੇ ਵਿਚਾਰ ਚਰਚਾ ਹੋਈ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮੀਟਿੰਗ ਦੇ ਫੈਸਲੇ ਅਨੁਸਾਰ ਜਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਜੀਂਦ ਵਿਖੇ ਹੋ ਰਹੀ ਪੰਚਾਇਤ ਵਿੱਚ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਅਤੇ ਜਿਲ੍ਹਾ ਪੱਧਰ ‘ਤੇ ਵੀ ਸਮਾਗਮ ਕੀਤਾ ਜਾਵੇਗਾ।ਇਸੇ ਤਰ੍ਹਾਂ ਸਰਕਾਰ ਵਲੋਂ ਤਜਵੀਜ਼ਤ “ਸੰਤ ਬਾਬਾ ਅਤਰ ਸਿੰਘ ਮੈਡੀਕਲ ਕਾਲਜ ਮਸਤੂਆਣਾ ਸਾਹਿਬ “ਦੇ ਮਸਲੇ ‘ਤੇ ਜੋ ਵਿਵਾਦ ਚੱਲ ਰਿਹਾ ਹੈ, ਉਸ ਤੇ ਖੁੱਲ੍ਹ ਕੇ ਚਰਚਾ ਹੋਈ।ਮੈਡੀਕਲ ਕਾਲਜ ਲਈ ਗੁਰਦੁਆਰਾ ਅੰਗੀਠਾ ਸਾਹਿਬ ਵਲੋਂ ਦਿੱਤੀ ਗਈ ਜ਼ਮੀਨ ਮਾਲ ਰਿਕਾਰਡ ਅਨੁਸਾਰ ਅੰਗੀਠਾ ਸਾਹਿਬ ਦੀ ਮਾਲਕੀ ਹੈ।ਮਾਲ ਰਿਕਾਰਡ ਵਿੱਚ ਕਿਤੇ ਵੀ ਗੁਰਸਾਗਰ ਟਰੱਸਟ ਅਤੇ ਸ਼਼੍ਰੋਮਣੀ ਕਮੇਟੀ ਇਸ ਦੀ ਮਾਲਕ ਨਹੀਂ ਹੈ।ਇਸ ਕਾਲਜ ਦੇ ਬਣਨ ਵਿੱਚ ਲੱਗੇ ਅੜਿੱਕੇ ਨੂੰ ਦੂਰ ਕਰਨ ਲਈ ਸਰਕਾਰ ਵੀ ਸੁਹਿਰਦ ਹੋ ਕੇ ਯਤਨ ਨਹੀਂ ਕਰ ਰਹੀ।ਸੰਯੁਕਤ ਕਿਸਾਨ ਮੋਰਚਾ ਇਹ ਸਮਝਦਾ ਹੈ ਕਿ ਸ਼੍ਰੋਮਣੀ ਕਮੇਟੀ (ਅਕਾਲੀ ਦਲ), ਸਰਕਾਰ, ਗੁਰ ਸਾਗਰ ਟਰੱਸਟ ਤੇ ਕਾਬਜ਼ ਧਿਰ ਇਸ ਮਸਲੇ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਣਾ ਚਾਹੁੰਦੇ ਹਨ।ਇਹ ਧਿਰਾਂ ਇਸ ਮਸਲੇ ਨੂੰ ਸੁਹਿਰਦ ਹੋ ਕੇ ਹੱਲ ਕਰਨ. ਨਾ ਕਿ ਰਾਜਨੀਤੀ ਕੀਤੀ ਜਾਵੇ।
ਉਨਾਂ ਕਿਹਾ ਕਿ ਇਹ ਕਾਲਜ ਅਤੇ ਹਸਪਤਾਲ ਬਣਨ ਨਾਲ ਜਿਥੇ ਇਲਾਕੇ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਮੌਕੇ ਮਿਲਣਗੇ ਨਾਲ ਹੀ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਅਤੇ ਰੁਜ਼ਗਾਰ ਮਿਲੇਗਾ।ਸੰਯੁਕਤ ਕਿਸਾਨ ਮੋਰਚੇ ਦੀ ਕਮੇਟੀ ਆਉਣ ਵਲੋਂ ਦਿਨਾਂ ਵਿੱਚ ਇਨ੍ਹਾਂ ਧਿਰਾਂ ਨੂੰ ਮਿਲ ਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।ਜੇਕਰ ਕੋਈ ਮਸਲਾ ਹੱਲ ਨਾ ਹੋਇਆ ਤਾਂ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼਼ ਦੀ ਵਿਉਂਤਬੰਦੀ ਕੀਤੀ ਜਾਵੇਗੀ।
ਮੀਟਿੰਗ ਵਿੱਚ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਮੇਜਰ ਸਿੰਘ ਪੁੰਨਾਂਵਾਲ, ਬੀ.ਕੇ.ਯੂ ਡਕੌਂਦਾ ਦੇ ਜਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਫ਼ੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ ਅਤੇ ਇਨ੍ਹਾਂ ਤੋਂ ਬਿਨਾਂ ਕਿਸਾਨ ਆਗੂ ਹਰਦੇਵ ਸਿੰਘ ਬਖਸ਼ੀਵਾਲਾ, ਲਖਵੀਰ ਸਿੰਘ ਬਾਲੀਆਂ, ਜੁਝਾਰ ਸਿੰਘ ਬਡਰੁੱਖਾਂ, ਸਰਬਜੀਤ ਸਿੰਘ ਵੜੈਚ, ਨਿਰਮਲ ਸਿੰਘ ਬਟੜਿਆਣਾ, ਗੁਰਜੀਤ ਸਿੰਘ ਉਭਾਵਾਲ, ਬਲਜੀਤ ਸਿੰਘ, ਮੇਵਾ ਸਿੰਘ ਦੁੱਗਾਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਜ਼ੂਦ ਸਨ ।

Check Also

ਗੁਰੂ ਨਾਨਕ ਦੇਵ ਮੈਡੀਕਲ ਕਾਲਜ ਨੂੰ ਏਮਜ਼ ‘ਚ ਤਬਦੀਲ ਕੀਤਾ ਜਾਵੇਗਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਾ: ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ …