ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ‘ਤੇ ਅਧਾਰਿਤ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਰਜਿ.) ਵਲੋਂ ਸ਼਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਮੋਹਾਲੀ ਵਿਖੇ ਕੀਤੇ ਗਏ ਜਾਨਲੇਵਾ ਹਮਲੇ ਨੂੰ ਪੰਥ ਵਿਰੋਧੀ ਤਾਕਤਾਂ ਦੀ ਸਾਜ਼ਿਸ਼ ਕਰਾਰ ਦੇਂਦਿਆ ਇਸ ਨੂੰ ਅਤਿ ਮੰਦਭਾਗਾ ਕਰਾਰ ਦਿੱਤਾ ਗਿਆ ਹੈ।
ਐਸੋਸੀਏਸ਼ਨ ਵਲੋਂ ਜਾਰੀ ਬਿਆਨ ਵਿੱਚ ਜੋਗਿੰਦਰ ਸਿੰਘ ਅਦਲੀਵਾਲ, ਰਘਬੀਰ ਸਿੰਘ ਰਾਜਾਸਾਂਸੀ, ਰੂਪ ਸਿੰਘ, ਦਿਲਮੇਘ ਸਿੰਘ, ਦਿਲਜੀਤ ਸਿੰਘ ਬੇਦੀ, ਰਾਜ ਸਿੰਘ, ਰਾਮਿੰਦਰਬੀਰ ਸਿੰਘ, ਬਲਬੀਰ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ ਬਾਵਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੁੱਚੇ ਸਿੱਖ ਜਗਤ ਦੀ ਚੁਣੀ ਹੋਈ ਸਰਵਉਚ ਪ੍ਰਤੀਨਿੱਧ ਧਾਰਮਿਕ ਸੰਸਥਾ ਹੈ ਤੇ ਇਸ ਸੰਸਥਾ ਦੇ ਪ੍ਰਧਾਨ ‘ਤੇ ਕੀਤਾ ਗਿਆ ਹਮਲਾ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਨਜ਼ਰੀਏ ਤੋਂ ਹੀ ਵੇਖਿਆ ਜਾਵੇਗਾ।
ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਜਿਹੜਾ ਮਸਲਾ ਵਿਚਾਰ ਨਾਲ ਹੱਲ ਹੋ ਸਕਦਾ ਹੈ, ਉਸ ਲਈ ਤਕਰਾਰ ਵਿੱਚ ਨਹੀਂ ਪੈਣਾ ਚਾਹੀਦਾ।ਸ਼਼੍ਰੋਮਣੀ ਕਮੇਟੀ ਸਿੱਖ ਕੌਮ ਦੇ ਸਭ ਤੋਂ ਵੱਡੇ ਪਲੇਟਫ਼ਾਰਮ ਤੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਬਹੁਤ ਸਾਰੇ ਸਿੱਖ ਮਸਲਿਆਂ ਸੰਬੰਧੀ ਸਮੇਂ ਸਮੇਂ ਆਵਾਜ਼ ਬੁਲੰਦ ਕੀਤੀ ਜਾਂਦੀ ਹੈ।ਅਜਿਹੀਆਂ ਕਾਰਵਾਈਆਂ ਨਾਲ ਸੰਸਥਾ ਦੀ ਤਾਕਤ ਘਟਦੀ ਹੈ, ਜਿਸ ਤੋਂ ਗੁਰੇਜ਼ ਕਰਨ ਵਿੱਚ ਹੀ ਭਲਾਈ ਹੈ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …