ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਬਾਲ ਵਿਕਾਸ ਪ੍ਰੋਜੈਕਟ ਅਫਸਰ ਅਟਾਰੀ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਹੈ ਕਿ ਇਸਤਰੀ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵਲੋਂ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਦ ਅਪੀਲ ‘ਤੇ 18 ਜਨਵਰੀ ਤੋਂ 24 ਜਨਵਰੀ ‘ਨੈਸ਼ਨਲ ਗਰਲ ਚਾਈਲਡ ਡੇਅ’ ਵਜੋਂ ਮਨਾਇਆ ਜਾਏਗਾ।ਇਸ ਅਧੀਨ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਲੜਕੀਆਂ ਦੀ ਹੋਂਦ ਬਚਾਉਣ ਅਤੇ ਉਨ੍ਹਾਂ ਦੀ ਸਮਾਜ ਵਿੱਚ ਭਾਗੀਦਾਰੀ ਵਧਾਉਣ ਲਈ ਜਾਗਰੂਕ ਕੀਤਾ ਜਾਵੇਗਾ।ਪਹਿਲੇ ਦਿਨ ਵੱਖ ਵੱਖ ਸਥਾਨਾਂ ‘ਤੇ ਸਹੁੰ ਚੁੱਕ ਸਮਾਗਮ ਹੋਵੇਗਾ ਅਤੇ ਹਸਤਾਖ਼ਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ।ਇਸ ਦੌਰਾਨ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ, ਪੰਚਾਇਤ ਘਰਾਂ ਅਤੇ ਹੋਰ ਸਰਕਾਰੀ ਇਮਾਰਤਾਂ ਤੇ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਸਪੀਕਰ ਤਸਵੀਰਾਂ ਲਗਾਈਆਂ ਜਾਣਗੀਆਂ, ਸਕੂਲਾਂ ਵਿੱਚ ਪੋਸਟਰ ਬਣਾਉਣ, ਸਲੋਗਨ ਲੇਖਣ ਦੇ ਮੁਕਾਬਲੇ ਕਰਵਾਏ ਜਾਣਗੇ, ਸਿਹਤ ਅਤੇ ਪੋਸ਼ਣ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ ਅਤੇ ਪੌਦਾ ਲਗਾਉਣ ਦੀ ਮੁਹਿੰਮ ਵੀ ਆਰੰਭੀ ਜਾਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …