Sunday, September 15, 2024

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਅੰਮ੍ਰਿਤ ਸੰਚਾਰ ਸਮਾਗਮ 27 ਜਨਵਰੀ ਨੂੰ

ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।27 ਜਨਵਰੀ ਨੂੰ ਵਿਸ਼ੇਸ਼ ਤੌਰ ’ਤੇ ਅੰਮਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ।ਇਸ ਸਬੰਧ ਵਿਚ ਅੱਜ ਧਰਮ ਪ੍ਰਚਾਰ ਲਹਿਰ ਦੇ ਮੈਂਬਰ ਇੰਚਾਰਜ ਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਪ੍ਰਚਾਰਕ, ਢਾਡੀ, ਕਵੀਸ਼ਰ ਜਥਿਆਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਹੋਈ।ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸਮੂਹ ਜਥਿਆਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਧਾਰਮਿਕ ਸਮਾਗਮ ਕਰਕੇ ਸੰਗਤਾਂ ਨੂੰ ਅੰਮ੍ਰਿਤ ਛਕਣ ਵਾਸਤੇ ਪ੍ਰੇਰਨਾ ਕਰਨ ਲਈ ਕਿਹਾ।ਭਾਈ ਮਹਿਤਾ ਨੇ ਕਿਹਾ ਕਿ ਗੁਰੂ ਹੁਕਮਾਂ ਅਨੁਸਾਰ ਹਰ ਸਿੱਖ ਲਈ ਅੰਮ੍ਰਿਤਧਾਰੀ ਹੋਣਾ ਜ਼ਰੂਰੀ ਹੈ।ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਹਰ ਸਾਲ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਂਦਾ ਹੈ।ਉਨ੍ਹਾਂ ਪ੍ਰਚਾਰਕ ਜਥਿਆਂ ਅਤੇ ਸਿੱਖ ਜਥੇਬੰਦੀਆਂ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚ ਕਰਕੇ ਅੰਮ੍ਰਿਤਧਾਰੀ ਹੋਣ ਲਈ ਪ੍ਰੇਰਣਾ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਮੈਨੇਜਰ ਹਰਪ੍ਰੀਤ ਸਿੰਘ, ਮੀਤ ਮੈਨੇਜਰ ਜਸਬੀਰ ਸਿੰਘ, ਸਤਿੰਦਰਪਾਲ ਸਿੰਘ ਜੋਲੀ, ਜਗਜੀਤ ਸਿੰਘ ਖਾਲਸਾ, ਹੈਡ ਪ੍ਰਚਾਰਕ ਗਿਆਨੀ ਜਗਦੇਵ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਸਤਵੰਤ ਸਿੰਘ, ਭਾਈ ਖਜਾਨ ਸਿੰਘ, ਭਾਈ ਜਸਪਾਲ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ, ਬੀਬੀ ਰੁਪਿੰਦਰ ਕੌਰ, ਭਾਈ ਰਣਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …