Friday, September 20, 2024

ਧਾਰਮਿਕ ਪ੍ਰੀਖਿਆ ਚੋਂ ਅੱਵਲ ਆਈਆਂ ਵਿਦਿਆਰਥਣਾਂ ਦਾ ਸਨਮਾਨ

ਅੰਮ੍ਰਿਤਸਰ, 19 ਜਨਵਰੀ ( ) – ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਾਦਮਿਕ ਅਦਾਰਿਆਂ ‘ਚੋਂ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਦੀਆਂ ਵਿਦਿਆਰਥਣਾਂ ਨੇ ਧਰਮ ਪ੍ਰਚਾਰ ਕਮੇਟੀ ਵਲੋਂ ਸਾਲ 2021-22 ‘ਚ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿੱਚ 27 ਵਿਦਿਆਰਥਣਾਂ ਨੇ ਵਜੀਫ਼ੇ ਹਾਸਲ ਕੀਤੇ ਹਨ।ਸਕੂਲ ਵਿਚ ਕਰਵਾਏ ਸਨਮਾਨ ਸਮਾਰੋਹ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਅਤੇ ਧਰਮ ਪ੍ਰਚਾਰ ਕਮੇਟੀ ਦੇ ਹੈਡ ਪ੍ਰਚਾਰਕ ਗਿਆਨੀ ਜਗਦੇਵ ਸਿੰਘ, ਗਿਆਨੀ ਅਮਰ ਸਿੰਘ, ਗਿਆਨੀ ਤਰਸੇਮ ਸਿੰਘ, ਇੰਦਰਜੀਤ ਸਿੰਘ, ਗਿਆਨੀ ਜਸਪਾਲ ਸਿੰਘ ਆਦਿ ਪ੍ਰਚਾਰਕਾਂ ਵਲੋਂ ਅੱਵਲ ਆਈਆਂ ਵਿਦਿਆਰਥਣਾਂ ਨੂੰ 2100-2100 ਰੁਪਏ ਤਕਸੀਮ ਕਰਕੇ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕੀਤੀ।
ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਿੰਦਰਪਾਲ ਕੌਰ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਨ ਆਈਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …