ਭੀਖੀ, 20 ਜਨਵਰੀ (ਕਮਲ ਜਿੰਦਲ) – ਸਥਾਨਕ ਬਰਨਾਲਾ ਰੋਡ ਸਮਾਓਂ ਸਥਿਤ ਸਿਲਵਰ ਵਾਟਿਕਾ ਪਬਲਿਕ ਸਕੂਲ ਵਿਖ਼ੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ 21.1.23 ਨੂੰ ਤਕਰੀਬਨ 11.00 ਵਜੇ ਲੱਗੇਗਾ।ਸਕੂਲ ਕਮੇਟੀ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਦੱਸਿਆ ਕਿ ਕੈਂਪ ਦੌਰਾਨ ਜਿਥੇ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ, ਓਥੇ ਹੀ ਚਿੱਟੇ ਮੋਤੀਏ ਦੇ ਆਪਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ।ਸਿੰਗਲਾ ਨੇ ਕਿਹਾ ਕਿ ਇਹ ਮੈਡੀਕਲ ਕੈਂਪ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੰਤ ਬਾਬਾ ਫਤਹਿ ਸਿੰਘ ਟਰੱਸਟ ਦੁਆਰਾ ਸੰਚਾਲਿਤ ਐਸ.ਪੀ ਮਲਟੀ ਸਪਸ਼ੈਲਿਟੀ ਹਸਪਤਾਲ ਮੌੜ ਮੰਡੀ ਵਲੋਂ ਲਗਾਇਆ ਜਾ ਰਿਹਾ ਹੈ।ਅਪਰੇਸ਼ਨ ਵਾਲੇ ਮਰੀਜ਼ ਨੂੰ ਕਾਲੀ ਐਨਕ ਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।
Check Also
ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …