Thursday, February 29, 2024

255 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਇੰਚਾਰਜ ਸੀ.ਆਈ.ਏ ਸਟਾਫ ਅੰਮ੍ਰਿਤਸਰ ਸਿਟੀ ਦੇ ਐਸ.ਆਈ ਪਰਮਜੀਤ ਸਿੰਘ ਵਲੋਂ ਸਮੇਤ ਪੁਲੀਸ ਪਾਰਟੀ ਮੁਜ਼ਰਮ ਗੁਰਵਿੰਦਰ ਸਿੰਘ ਮਜੀਠਾ ਰੋਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 185 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਇਸੇ ਤਰ੍ਹਾਂ ਥਾਣਾ ਸੀ-ਡਵੀਜ਼ਨ ਦੇ ਏ.ਐਸ.ਆਈ ਜਸਪਾਲ ਸਿੰਘ ਇੰਚਾਰਜ ਪੁਲੀਸ ਚੌਕੀ ਗੁਜਰਪੁਰਾ ਨੇ ਸਮੇਤ ਪੁਲਿਸ ਪਾਰਟੀ ਐਸ.ਆਈ ਮਨਦੀਪ ਕੌਰ ਵਲੋ ਗਸ਼ਤ ਦੌਰਾਨ ਭਗਤਾਂਵਾਲਾ ਨੇੜੇ ਰੇਲਵੇ ਫਾਟਕ ਵਿਖੇ ਚੈਕਿੰਗ ਕਰਦੇ ਸਮੇਂ ਮੁਜ਼ਰਮ ਲਖਨ ਗੋਤਮ ਗੇਟ ਹਕੀਮਾਂ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Check Also

ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ …