ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਬਾਲ ਭਲਾਈ ਕੌਂਸਲ ਅੰਮ੍ਰਿਤਸਰ ਵਲੋਂ ਰੈਡ ਕਰਾਸ ਭਵਨ ਵਿਖੇ ਸਾਹਿਬਜ਼ਾਦਾ ਜੋਰਾਵਰ ਸਿੰਘ ਅਤੇ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਬਾਰੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿਚ ਲਗਭਗ 12 ਸਕੂਲਾਂ ਦੇ 69 ਬੱਚਿਆਂ ਨੇ ਆਪਣੇ ਹੁਨਰ ਨੂੰ ਵੱਖ-ਵੱਖ ਰੰਗਾਂ ਵਿਚ ਪੇਸ਼ ਕੀਤਾ।ਮੁਕਾਬਲਿਆਂ ਦੇ ਤਿੰਨ ਵੱਖ-ਵੱਖ ਗਰੁੱਪ ਬਣਾਏ ਗਏ।ਪਹਿਲੇ ਗਰੁੱਪ ਵਿੱਚ ਉਮਰ 5 ਤੋਂ 8 ਸਾਲ, ਦੂਸਰੇ ਗਰੁੱਪ ਵਿੱਚ ਉਮਰ 9 ਤੋਂ 12 ਸਾਲ ਅਤੇ ਤੀਸਰੇ ਗਰੁੱਪ ਵਿੱਚ ਉਮਰ 13 ਤੋਂ 16 ਸਾਲ ਸੀ।ਚਿੱਤਰਕਲਾ ਦੀ ਜੱਜਮੈਂਟ ਲਈ ਮਿਸ ਮਾਲਾ ਚਾਵਲਾ, ਕੁਲਵੰਤ ਸਿੰਘ ਅਤੇ ਸ਼੍ਰੀਮਤੀ ਜੋਤੀ ਸਿੰਘ ‘ਤੇ ਅਧਾਰਿਤ ਤਿੰਨ ਜੱਜਾਂ ਦਾ ਪੈਨਲ ਬਣਾਇਆ ਗਿਆ।ਉਨਾਂ ਦੱਸਿਆ ਕਿ ਪੈਨਲ ਦੇ ਜੱਜ ਆਪਣੇ ਆਪਣੇ ਫੀਲਡ ਵਿੱਚ ਮੁਹਾਰਤ ਰੱਖਦੇ ਹਨ।
ਮੁਕਾਬਲਿਆਂ ‘ਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦੀਆਂ ਪੇਂਟਿੰਗਾਂ ਨੂੰ ਜਿਲ੍ਹਾ ਬਾਲ ਭਲਾਈ ਕੌਂਸਲ ਚੰਡੀਗੜ੍ਹ ਨੂੰ ਭੇਜਿਆ ਜਾਵੇਗਾ।ਇਸ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਜੌਹਲ ਸੂਦਨ ਚੇਅਰਪਰਸਨ ਰੈਡ ਕਰਾਸ ਸੋਸਾਇਟੀ ਵੱਲੋਂ ਕੀਤੀ ਗਈ ਅਤੇ ਪੇਟਿੰਗ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ।
ਇਸ ਮੌਕੇ ਅਸੀਸਇੰਦਰ ਸਿੰਘ ਕਾਰਜ਼ਕਾਰੀ ਸਕੱਤਰ, ਰੈਡ ਕਰਾਸ ਸੁਸਾਇਟੀ ਸਮੂਹ ਸਟਾਫ ਅਤੇ ਕੌਂਸਲ ਦੇ ਹੋਰ ਮੈਂਬਰਾਂ ਨੇ ਮੁਕਾਬਲਿਆਂ ਵਿੱਚ ਸ਼ਿਰਕਤ ਕੀਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …