Saturday, July 27, 2024

ਗਣਤੰਤਰ ਦਿਵਸ ਮੌਕੇ ਵਿੱਤ ਮੰਤਰੀ ਪੰਜਾਬ ਚੀਮਾ ਲਹਿਰਾਉਣਗੇ ਰਾਸ਼ਟਰੀ ਝੰਡਾ – ਵਧੀਕ ਡਿਪਟੀ ਕਮਿਸ਼ਨਰ

24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ।ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ।ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।ਇਸ ਵਾਰ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਪੰਜਾਬ ਦੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਹੋਣਗੇ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਉਨਾਂ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤਾ ਜਾਵੇਗਾ।ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਬੰਦੋਬਸਤ ਕਰਨ ਅਤੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।
ਗਣਤੰਤਰ ਦਿਵਸ ਸਮਾਗਮ ਵਾਲੇ ਸਥਾਨ ’ਤੇ ਸਾਫ-ਸਫਾਈ, ਪੀਣ ਵਾਲੇ ਪਾਣੀ, ਆਰਜ਼ੀ ਟਾਇਲਟ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ।ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ।ਉਨਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵਲੋਂ ਤਿਆਰ ਕੀਤੀਆਂ ਝਾਂਕੀਆਂ ਵੀ ਕੱਢੀਆਂ ਜਾਣਗੀਆਂ।
ਮੀਟਿੰਗ ਵਿੱਚ ਐਸ.ਡੀ.ਐਮ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ, ਐਸ.ਡੀ.ਐਮ ਅੰਮ੍ਰਿਤਸਰ -2 ਹਰਪ੍ਰੀਤ ਸਿੰਘ, ਜਾਇੰਟ ਡਾਇਰੈਕਟਰ ਨਗਰ ਨਿਗਮ ਹਰਦੀਪ ਸਿੰਘ, ਰੀਜ਼ਨਲ ਟਰਾਂਸਪੋਰਟ ਸਕੱਤਰ ਅਰਸ਼ਦੀਪ ਸਿੰਘ, ਸਚਿਨ ਪਾਠਕ, ਮੈਡਮ ਗੁਰਸਿਮਰਨ ਕੌਰ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ, ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀਮਤੀ ਨਵਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

 

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …