ਸੰਗਰੂਰ, 20 ਜਨਵਰੀ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਇਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਜਾਗਰੂਕ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਇਸ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਣਜੀਤ ਕੌਰ ਨੇ ਹਾਲ ਹੀ ਵਿੱਚ ਇਲਾਕੇ ’ਚ ਚਾਇਨਾ ਡੋਰ ਨਾਲ ਵਾਪਰੇ ਹਾਦਸਿਆਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਚਾਇਨਾ ਡੋਰ ਨਾ ਵਰਤਣ ਲਈ ਪ੍ਰੇਰਿਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਚਾਈਨਾ ਡੋਰ ਨੂੰ ਠੱਲ੍ਹ ਪਾਉਣ ਲਈ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਪਵੇਗਾ।ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਕਿਹਾ ਤੁਹਾਡੇ ਵੱਲੋਂ ਵਰਤੀ ਗਈ ਚਾਈਨਾ ਡੋਰ ਕਿਸੇ ਸਮੇਂ ਵੀ ਸੜਕੀ ਹਾਦਸੇ ਦਾ ਕਾਰਨ ਬਣ ਸਕਦੀ ਹੈ।ਇਹ ਗੱਲ ਠੀਕ ਨਹੀਂ ਹੋਵੇਗੀ ਕਿ ਪਤੰਗਬਾਜ਼ੀ ਦਾ ਸ਼ੌਕ ਕਿਸੇ ਦੀ ਜਾਨ ਲੈ ਲਵੇ।ਇਸ ਲਈ ਸਾਨੂੰ ਚਾਈਨਾ ਡੋਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ।ਇਸ ਮੌਕੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …