ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਐਮਰਜੈਂਸੀ ਹਾਲਾਤਾਂ ਨੂੰ ਛੱਡ ਕੇ ਧਾਰਮਿਕ ਅਦਾਰਿਆਂ, ਵਿਆਹਾਂ ‘ਤੇ ਮੌਕੇ ਉਚੀ ਅਵਾਜ਼ ਵਿੱਚ ਡੀ.ਜੇ ਚਲਾਉਣ ਅਤੇੇ ਕਿਸੇ ਵੀ ਕਿਸਮ ਦਾ ਸ਼ੋਰ, ਸੰਗੀਤ ਤੇ ਉੱਚੀ ਅਵਾਜ਼ ਕਰਨ ਵਾਲਾ ਕੋਈ ਵੀ ਯੰਤਰ ਵਜਾਉਣ ‘ਤੇ ਰੋਕ ਲਗਾਈ ਹੈ।ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਪਾਬੰਦੀ ਰਾਤ 10.00 ਵਜੇ ਤੋਂ ਸਵੇਰੇ 6.00 ਵਜੇ ਤੱਕ ਹੋਵੇਗੀ।ਜੇਕਰ ਉਚੀ ਆਵਾਜ਼ ਵਿੱਚ ਲਾਊਡ ਸਪੀਕਰ/ਡੀ.ਜੇ ਚੱਲਣ ਦਾ ਪ੍ਰੋਗਰਾਮ ਹੋਵੇ ਤਾਂ ਸਬੰਧਤ ਵਿਭਾਗ ਪਾਸੋਂ ਆਗਿਆ ਲੈਣੀ ਜਰੂਰੀ ਹੈ।ਇੱਕ ਤਰਫਾ ਪਾਸ ਕੀਤਾ ਇਹ ਹੁਕਮ 20 ਮਾਰਚ 2023 ਤੱਕ ਲਾਗੂ ਰਹੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …